ਸ਼ਾਹਪੁਰ ਕੰਢੀ, 23 ਦਸੰਬਰ (ਰਣਜੀਤ ਸਿੰਘ)-ਸਿਹਤ ਵਿਭਾਗ ਦੀ ਟੀਮ ਵਲੋਂ ਸੀਨੀਅਰ ਡਾਕਟਰ ਡੀ.ਐਨ. ਚੌਧਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਨਾ ਕਰਨ ਵਾਲੇ ਲਗਪਗ 21 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਨਕਦ ਜੁਰਮਾਨਾ ਵਸੂਲਿਆ | ਡਾਕਟਰ ਡੀ.ਐਨ. ਚੌਧਰੀ ਨੇ ਦੱਸਿਆ ਯੁਕਤ ਸਮਾਨ ਵੇਚਣ ਵਾਲੇ ਦੁਕਾਨਦਾਰ ਕੋਲ ਵਿਭਾਗ ਵਲੋਂ ਜਾਰੀ ਕੀਤਾ ਲਾਇਸੈਂਸ ਹੋਣਾ ਲਾਜ਼ਮੀ ਹੈ | ਲਾਇਸੈਂਸ ਜਾਰੀ ਕਰਦਿਆਂ ਕੁਝ ਲਿਖਤੀ ਰੂਪ ਵਿਚ ਹਦਾਇਤਾਂ ਵੀ ਜਾਰੀ ਕੀਤੀਆਂ ਜਾਂਦੀਆਂ ਹਨ ਕਿ ਕੋਈ ਵੀ ਦੁਕਾਨਦਾਰ 18 ਸਾਲ ਦੀ ਘੱਟ ਉਮਰ ਦੇ ਵਿਅਕਤੀ ਨੰੂ ਤੰਬਾਕੂ ਯੁਕਤ ਸਮਾਨ ਨਹੀਂ ਵੇਚ ਸਕਦਾ | ਹਰੇਕ ਦੁਕਾਨਦਾਰ ਦੁਕਾਨ ਦੇ ਬਾਹਰ ਬੋਰਡ ਲਗਾਏ ਕਿ ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ ਹੈ | ਕੋਈ ਵੀ ਦੁਕਾਨਦਾਰ ਸਿਗਰਟਾਂ ਦੀ ਡੱਬੀ ਖੁੱਲ੍ਹੀ ਨਹੀਂ ਵੇਚ ਸਕਦਾ | ਜਿਹੜੇ ਦੁਕਾਨਦਾਰ ਹਦਾਇਤਾਂ ਦੀ ਪਾਲਨਾ ਨਹੀਂ ਕਰਦੇ ਉਨ੍ਹਾਂ ਦੇ ਚਲਾਨ ਕੱਟੇ ਗਏ ਹਨ | ਇਸ ਮੌਕੇ ਸੁਮਿਤ, ਬਿਸ਼ਨ ਦਾਸ, ਸਵਿੰਦਰ ਸਿੰਘ ਅਤੇ ਹੋਰ ਸਟਾਫ਼ ਹਾਜ਼ਰ ਸੀ |