23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਦੇ ਲੋਕ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ-ਸੀਮਾ/ਅਨਿਯੱੁਧ/ਨਰੇਸ਼ <br/>

Ad Position 21
No active advertisement
ਅਜੀਤ ਡੈਸਕ 24-12-2025
ਘਰੋਟਾ, 23 ਦਸੰਬਰ (ਸੰਜੀਵ ਗੁਪਤਾ)-ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਚੌਹਾਨ ਪਿੰਡ ਪਹੁੰਚ ਕੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਸ ਲਈ ਉਹ ਸਦਾ ਰਿਣੀ ਰਹਿਣ ਗਏ ਅਤੇ ਹਰ ਸਮੇਂ ਲੋਕਾਂ ਦੀ ਸੇਵਾ ਲਈ ਵਚਨਬੱਧ ਹਾਂ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਨਿਯੁੱਧ ਸਿੰਘ ਅਤੇ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਨਰੇਸ਼ ਕੁਮਾਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਪਿੰਡ ਵਾਸੀਆਂ ਵਲੋਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਦੇਸ਼ ਦੀ ਮੁੱਖ ਧਾਰਾ ਨਾਲ ਜੁੜੀ ਹੋਵੇ, ਤਾਂ ਜੋ ਵਿਕਾਸ ਦੀ ਗਤੀ ਤੇਜ਼ ਹੋ ਸਕੇ ਅਤੇ ਇਲਾਕੇ ਨੂੰ ਨਵੀਂ ਦਿਸ਼ਾ ਮਿਲੇ | ਉੱਥੇ ਹੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਨਿਯੁੱਧ ਸਿੰਘ ਨੇ ਕਿਹਾ ਕਿ ਭਾਵੇਂ ਚੋਣਾਂ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ | ਪਰ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ 24 ਘੰਟੇ ਤਿਆਰ ਰਹਿਣਗੇ ਅਤੇ ਇਲਾਕੇ ਦੀ ਆਵਾਜ਼ ਹਰ ਮੰਚ 'ਤੇ ਉਠਾਉਂਦੇ ਰਹਿਣਗੇ | ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਨਰੇਸ਼ ਕੁਮਾਰ ਨੇ ਵੀ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ ਅਤੇ ਹਮੇਸ਼ਾ ਲੋਕਾਂ ਨਾਲ ਖੜੇ ਰਹਿਣਗੇ | ਇਸ ਮੌਕੇ ਮੰਡਲ ਪ੍ਰਧਾਨ ਸੰਜੀਵ ਪਠਾਨੀਆ, ਜਨਰਲ ਸਕੱਤਰ ਦਿਲਬਾਗ ਸਿੰਘ, ਦੇਸ ਰਾਜ, ਬਲਵਾਨ ਸਿੰਘ ਤੋਂ ਇਲਾਵਾ ਭਾਜਪਾ ਦੀ ਲੋਕਲ ਟੀਮ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਵਲੋਂ ਰਾਵੀ ਦਰਿਆ ਨਾਲ ਲੱਗਦੇ ਖੇਤਰ 'ਚ ਸਰਚ ਅਭਿਆਨ ਚਲਾਇਆ <br/> ਅਗਲੀ ਖ਼ਬਰ ਅੰਤਰ ਜ਼ਿਲ੍ਹਾ ਕਿੱਕ ਬਾਕਸਿੰਗ ਮੁਕਾਬਲੇ 'ਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ
Ad Position 24