23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਡਾਇਰੈਕਟਰ ਅਭਿਨਵ ਮਹਾਜਨ ਨੇ ਲੱਦਾਖ ਦੇ ਲੈਫ਼ਟੀਨੈਂਟ ਗਵਰਨਰ ਕਵਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 24-12-2025
ਪਠਾਨਕੋਟ, 23 ਦਸੰਬਰ (ਸੰਧੂ)-ਫੈਡਰੇਸ਼ਨ ਆਫ਼ ਸਮਾਲ ਇੰਡਸਟਰੀਜ਼ ਆਫ਼ ਇੰਡੀਆ ਦੇ ਡਾਇਰੈਕਟਰ ਅਭਿਨਵ ਮਹਾਜਨ ਨੰੂ ਲੱਦਾਖ ਦੇ ਲੈਫਟੀਨੈਂਟ ਗਵਰਨਰ ਕਵਿੰਦਰ ਗੁਪਤਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਨ ਦਾ ਮੌਕਾ ਮਿਲਿਆ | ਮੀਟਿੰਗ ਵਿਚ ਲੱਦਾਖ ਦੇ ਨੌਜਵਾਨਾਂ ਲਈ ਸ਼ਸ਼ਕਤੀਕਰਨ, ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ | ਉਨ੍ਹਾਂ ਨੇ ਲੱਦਾਖ ਦੇ ਨੌਜਵਾਨਾਂ ਨੂੰ ਵਿਕਾਸ, ਰੁਜ਼ਗਾਰ ਅਤੇ ਰਾਸ਼ਟਰ ਨਿਰਮਾਣ ਨਾਲ ਕਿਵੇਂ ਜੋੜਿਆ ਜਾਵੇ ਇਸ ਬਾਰੇ ਇਕ ਸਾਰਥਿਕ ਚਰਚਾ ਕੀਤੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੁਵਾ ਸ਼ਕਤੀ ਲੱਦਾਖ ਅਤੇ ਦੇਸ਼ ਦੇ ਉੱਜਵਲ ਭਵਿੱਖ ਦੀ ਨੀਂਹ ਹੈ | ਮੀਟਿੰਗ ਦੌਰਾਨ ਡਾਇਰੈਕਟਰ ਅਭਿਨਵ ਮਹਾਜਨ ਨੇ ਕਿਹਾ ਕਿ ਉਹ ਛੋਟੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੇ ਹਨ | ਲੱਦਾਖ ਵਰਗੇ ਖੇਤਰ ਵਿਚ ਨੌਜਵਾਨਾਂ ਨੂੰ ਉਦਮਤਾ ਨਾਲ ਜੋੜਨਾ ਇਕ ਤਰਜ਼ੀਹ ਹੈ | ਉਨ੍ਹਾਂ ਕਿਹਾ ਕਿ ਉਹ ਵੱਖ-ਵੱਖ ਸਰਕਾਰੀ ਯੋਜਨਾਵਾਂ ਰਾਹੀਂ ਲੱਦਾਖ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਵਚਨਬੱਧ ਹਨ | ਇਹ ਯੁਵਾ ਸ਼ਕਤੀ ਲੱਦਾਖ ਅਤੇ ਦੇਸ਼ ਦੇ ਉੱਜਵਲ ਭਵਿੱਖ ਦੀ ਨੀਂਹ ਹੋਵੇਗੀ | ਗੁਪਤਾ ਨੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਨ ਦੀ ਅਪੀਲ ਕੀਤੀ | ਡਾਇਰੈਕਟਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਲੈਫ਼ਟੀਨੈਂਟ ਗਵਰਨਰ ਕਵਿੰਦਰ ਗੁਪਤਾ ਨੇ ਜ਼ੋਰ ਦੇ ਕੇ ਕਿਹਾ ਕਿ ਲੱਦਾਖ ਦੇ ਨੌਜਵਾਨ ਰਚਨਾਤਮਿਕਤਾ, ਹਿੰਮਤ ਅਤੇ ਦਿ੍ੜ੍ਹਤਾ ਨਾਲ ਭਰਪੂਰ ਹਨ | ਪ੍ਰਸ਼ਾਸਨ ਨੌਜਵਾਨ ਪ੍ਰਤਿਭਾ ਨੂੰ ਪਾਲਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਚਾਰ ਸਾਹਿਬਜ਼ਾਦੇ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਇਆ ਪ੍ਰੋਗਰਾਮ <br/> ਅਗਲੀ ਖ਼ਬਰ ਬੱਚਿਆਂ ਨੂੰ ਯੌਨ ਅਪਰਾਧਾਂ ਤੋਂ ਬਚਾਉਣ ਤੇ ਨਿਆਂ ਪ੍ਰਕਿਰਿਆ ਦੀ ਮਹੱਤਤਾ ਬਾਰੇ ਕੀਤੀ ਉਜਾਗਰ <br/>
Ad Position 24