22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਚ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਸ਼ਹੀਦੀ ਸਪਤਾਹ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-12-2025
ਸ੍ਰੀ ਹਰਗੋਬਿੰਦਪੁਰ, 23 ਦਸੰਬਰ (ਕੰਵਲਜੀਤ ਸਿੰਘ ਚੀਮਾ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ 'ਸਫ਼ਰ-ਏ-ਸ਼ਹਾਦਤ' ਸ਼ਹੀਦੀ ਸਪਤਾਹ ਮਨਾਇਆ ਗਿਆ | ਇਸ ਮੌਕੇ 6 ਪੋਹ ਤੋਂ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਲੈ ਕੇ 13 ਪੋਹ ਤੱਕ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਇਤਿਹਾਸ ਸਕੂਲ ਦੇ ਵੱਖ-ਵੱਖ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ | ਵਿਦਿਆਰਥੀਆਂ ਵਲੋਂ ਹਰ ਰੋਜ਼ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ | ਪਿ੍ੰਸੀਪਲ ਮਧੂ ਸਾਵਲ ਵਲੋਂ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਸਿੱਖਿਆ ਲੈ ਕੇ ਉਨ੍ਹਾਂ ਵਲੋਂ ਆਪਣੇ ਧਰਮ ਵਿਚ ਪ੍ਰਪੱਕ ਰਹਿਣ | ਉਨ੍ਹਾਂ ਵਲੋਂ ਦਰਸਾਏ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਮਧੂ ਸਾਵਲ ਸਿੱਖ਼ੀ ਧਾਰਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਸਿੱਖ ਧਰਮ ਦੀ ਇਕ ਪਵਿੱਤਰ ਪਰੰਪਰਾ, ਇਸ ਵਿਚ ਵਿਘਨ ਪਾਉਣਾ ਮੰਦਭਾਗਾ-ਨਰੇਸ਼ ਮਹਾਜਨ <br/> ਅਗਲੀ ਖ਼ਬਰ 28.66 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਤੇ ਇਕ ਮਹਿਲਾ ਗਿ੍ਫ਼ਤਾਰ <br/>
Ad Position 24