22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੜਕ ਹਾਦਸੇ ਦੌਰਾਨ ਭਾਰਤੀ ਤਿੱਬਤ ਸੀਮਾ ਬਲ ਦੇ ਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 24-12-2025
ਡੇਰਾ ਬਾਬਾ ਨਾਨਕ, 23 ਦਸੰਬਰ (ਹੀਰਾ ਸਿੰਘ ਮਾਂਗਟ)-ਬੀਤੀ ਰਾਤ ਪਈ ਸੰਘਣੀ ਧੁੰਦ ਕਾਰਨ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਝੰਗੀ ਨੇੜੇ ਟਰੈਕਟਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਭਾਰਤੀ ਤਿੱਬਤ ਸੀਮਾ ਬਲ ਦੇ ਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸਤਨਾਮ ਸਿੰਘ ਵਾਸੀ ਸ਼ਾਹਪੁਰ ਜਾਜਨ ਵਜੋਂ ਹੋਈ ਹੈ | ਇਸ ਸਬੰਧੀ ਮਿ੍ਤਕ ਸਤਨਾਮ ਸਿੰਘ ਦੀ ਪਤਨੀ ਅਤੇ ਭਰਾ ਨੇ ਦੱਸਿਆ ਸਤਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਭਾਰਤੀ ਤਿੱਬਤ ਬਾਰਡਰ ਪੁਲਿਸ ਵਿਚ ਹੌਲਦਾਰ ਵਜੋਂ ਸੇਵਾਵਾਂ ਨਿਭਾ ਰਿਹਾ ਸੀ ਤੇ ਬੀਤੀ 4 ਦਸੰਬਰ ਨੂੰ ਉਹ ਇਕ ਮਹੀਨੇ ਦੀ ਛੁੱਟੀ ਲੈ ਕੇ ਘਰ ਆਇਆ ਸੀ ਤੇ ਉਹ ਬੀਤੇ ਕੱਲ੍ਹ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਅਵਾਣ ਜਾ ਰਿਹਾ ਸੀ ਤੇ ਜਦ ਉਹ ਪਿੰਡ ਝੰਗੀ ਪੰਨਵਾਂ ਦੇ ਨਜ਼ਦੀਕ ਪੁੱਜਾ ਤਾਂ ਅੱਗੋਂ ਤੇਜ਼ ਰਫਤਾਰ ਆ ਰਹੀ ਟਰਾਲੀ-ਟਰੈਕਟਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜਬਰਦਸਤ ਟੱਕਰ ਹੋਣ ਨਾਲ ਸਤਨਾਮ ਸਿੰਘ ਦੀ ਮੌਕੇ 'ਤੇ ਮੌਤ ਹੋਈ ਹੈ | ਉਧਰ ਇਸ ਘਟਨਾ ਦਾ ਪਤਾ ਚਲਦਿਆਂ ਹੀ ਮੌਕੇ 'ਤੇ ਪੁੱਜੇ ਥਾਣਾ ਡੇਰਾ ਦੇ ਐਸ.ਐਚ.ਓ. ਅਸ਼ੋਕ ਕੁਮਾਰ ਅਤੇ ਚੌਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਨੰਦ ਭੱਟੀ ਵਲੋਂ ਦੋਨਾਂ ਵਹੀਕਲਾਂ ਨੂੰ ਕਬਜ਼ੇ ਵਿਚ ਲੈ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਬਟਾਲਾ ਭੇਜ ਦਿੱਤਾ ਗਿਆ | ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ 'ਚ ਸਮਾਗਮ <br/> ਅਗਲੀ ਖ਼ਬਰ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਕਾਂਗਰਸ ਦੇ ਜੇਤੂ 11 ਬਲਾਕ ਸੰਮਤੀ ਮੈਂਬਰਾਂ ਨੂੰ ਕੀਤਾ ਸਨਮਾਨਿਤ <br/>
Ad Position 24