21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਆਰ. ਡੀ. ਖੋਸਲਾ ਸਕੂਲ ਦੀ ਪਲਕ ਨੇ ਓਪਨ ਸ਼ਤਰੰਜ ਟੂਰਨਾਮੈਂਟ ਵਿਚ ਪਹਿਲਾ ਸਥਾਨ ਕੀਤਾ ਪ੍ਰਾਪਤ <br/>

Ad Position 21
No active advertisement
ਅਜੀਤ ਡੈਸਕ 24-12-2025
ਬਟਾਲਾ, 23 ਦਸੰਬਰ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਓਪਨ ਸ਼ਤਰੰਜ ਟੂਰਨਾਮੈਂਟ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਵਿਦਿਆਰਥਣ ਪਲਕ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸੋਨਾਕਸ਼ੀ ਸ਼ਰਮਾ, ਵਿਹਾਨ ਅਤੇ ਨਮਿਸ਼ ਨੇ ਵੱਖ-ਵੱਖ ਉਮਰ ਸਮੂਹਾਂ ਵਿਚ ਆਪਣੀ ਪ੍ਰਤਿਭਾ, ਇਕਾਗਰਤਾ ਅਤੇ ਰਣਨੀਤਕ ਸੋਚ ਦਾ ਪ੍ਰਦਰਸ਼ਨ ਕੀਤਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਚੇਅਰਮੈਨ ਸ਼੍ਰੀ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ ਅਤੇ ਪਿ੍ੰਸੀਪਲ, ਡਾ. ਬਿੰਦੂ ਭੱਲਾ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਸ਼੍ਰੀਮਤੀ ਸ਼੍ਰੇਸ਼ਠਾ ਸ਼ਰਮਾ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਾਤਾਰ ਅਭਿਆਸ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਨਤੀਜਾ ਹੈ | ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਨੂੰ ਪ੍ਰੇਰਿਤ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਘਰਿਆਲਾ 'ਚ ਯਿਸੂ ਮਸੀਹ ਦੇ ਜਨਮ ਦਿਹਾੜੇ ਮੌਕੇ ਮਸੀਹ ਸ਼ੋਭਾ ਯਾਤਰਾ <br/> ਅਗਲੀ ਖ਼ਬਰ ਪੁਲਿਸ ਪੈਨਸ਼ਨਰ ਬਟਾਲਾ ਵਲੋਂ ਹੜ੍ਹ ਪੀੜਤ ਵਿਦਿਆਰਥੀਆਂ ਨੂੰ ਵੰਡੀਆਂ ਗਰਮ ਵਰਦੀਆਂ
Ad Position 24