20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਰਕਾਰੀ ਸਕੂਲਾਂ 'ਚ ਏ.ਆਈ. ਆਧਾਰਿਤ ਕਰੀਅਰ ਸੇਧ ਪ੍ਰੋਗਰਾਮ ਲਾਗੂ ਕਰਨਾ ਸ਼ਲਾਘਾਯੋਗ ਕਦਮ- ਸੌਰਭ ਬਹਿਲ

Ad Position 21
No active advertisement
ਅਜੀਤ ਡੈਸਕ 25-12-2025

ਪਠਾਨਕੋਟ, 24 ਦਸੰਬਰ (ਸੰਧੂ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਾਰੇ ਵਿਦਿਆਰਥੀਆਂ ਨੂੰ ਏ.ਆਈ. ਆਧਾਰਿਤ ਕਰੀਅਰ ਸੇਧ ਸਬੰਧੀ ਪ੍ਰੋਗਰਾਮ ਲਾਗੂ ਕਰਨਾ ਸ਼ਲਾਘਾਯੋਗ ਕਦਮ ਹੈ | ਉਕਤ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਤੇ ਆਈ.ਟੀ.ਆਈ. ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਨੇ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ 'ਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਆਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕਿ੍ਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਨਵੇਂ ਪ੍ਰੋਜੈਕਟ ਕਰ ਰਹੇ ਹਨ ਤੇ ਇਸ ਪਾਇਲਟ ਪੜਾਅ ਤਹਿਤ ਸਰਕਾਰੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿਚ 25 ਏ.ਆਈ.-ਆਧਾਰਿਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗਾਜ਼ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਤੇ ਕਾਰਜ-ਕੁਸ਼ਲਤਾ ਦੀ ਨੇੜਿਓਾ ਨਿਗਰਾਨੀ ਕੀਤੀ ਜਾਵੇਗੀ | ਇਹ ਪਹਿਲਕਦਮੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਿਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਮਨਰੇਗਾ ਸਕੀਮ ਦੀ ਥਾਂ ਲਿਆਂਦਾ ਸੋਧ ਬਿੱਲ ਤੁਰੰਤ ਵਾਪਸ ਲਵੇ- ਕੰਵਰ ਮਿੰਟੂ ਅਗਲੀ ਖ਼ਬਰ ਟੀਚਰਜ਼ ਹੋਮ ਅਬੋਹਰ ਵਿਖੇ ਨੌਜਵਾਨ ਫ਼ਨਕਾਰ ਸੁਖਜੀਤ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਬਜ਼ਮ-ਏ-ਸੁਖਜੀਤ ਦਾ ਸਮਾਪਨ
Ad Position 24