20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕੇਂਦਰ ਸਰਕਾਰ ਮਨਰੇਗਾ ਸਕੀਮ ਦੀ ਥਾਂ ਲਿਆਂਦਾ ਸੋਧ ਬਿੱਲ ਤੁਰੰਤ ਵਾਪਸ ਲਵੇ- ਕੰਵਰ ਮਿੰਟੂ

Ad Position 21
No active advertisement
ਅਜੀਤ ਡੈਸਕ 25-12-2025

ਪਠਾਨਕੋਟ, 24 ਦਸੰਬਰ (ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿਛਲੇ ਦਿਨੀਂ ਗ਼ਰੀਬਾਂ ਨੂੰ 100 ਦਿਨ ਦੇ ਰੁਜ਼ਗਾਰ ਦੀ ਗਰੰਟੀ ਦੇਣ ਵਾਲੀ ਮਨਰੇਗਾ ਸਕੀਮ ਦੀ ਥਾਂ 'ਤੇ ਲਿਆਂਦੀ ਗਈ ਨਵੀਂ ਸਕੀਮ 'ਵਿਕਸਿਤ ਭਾਰਤ ਜੀ ਰਾਮ ਜੀ' ਦੀ ਕਰੜੀ ਨਿੰਦਾ ਕਰਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ | ਸੁਖਬੀਰ ਨੇ ਕਿਹਾ ਕਿ ਪਹਿਲਾਂ ਇਸ ਸਕੀਮ ਦਾ ਨਾਮ ਮਹਾਤਮਾ ਗਾਂਧੀ ਦੇ ਨਾਮ 'ਤੇ ਸੀ | ਉਨ੍ਹਾਂ ਕਿਹਾ ਕਿ ਰਾਜਨੀਤੀ ਕਰਦਿਆਂ ਹੁਣ ਸਕੀਮ ਦਾ ਨਾਮ ਬਦਲਣਾ ਠੀਕ ਨਹੀਂ ਹੈ | ਉਨ੍ਹਾਂ ਕੇਂਦਰ ਸਰਕਾਰ ਵਲੋਂ ਸਕੀਮ ਲਈ ਕੇਂਦਰ-ਰਾਜਾਂ ਦਰਮਿਆਨ ਫ਼ੰਡਾਂ ਦੀ ਵੰਡ 60:40 ਦੇ ਅਨੁਪਾਤ ਵਿਚ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਿਹੜੇ ਪੰਜਾਬ ਵਰਗੇ ਰਾਜ, 'ਆਪ' ਦੀ ਸਰਕਾਰ ਦੇ ਰਾਜ ਵਿਚ ਕਥਿਤ ਵਿੱਤੀ ਗੜਬੜੀਆਂ ਅਤੇ ਘੁਟਾਲਿਆਂ ਕਾਰਨ ਇਸ ਸਕੀਮ ਵਾਸਤੇ ਯੋਗਦਾਨ ਨਹੀਂ ਪਾ ਸਕਣਗੇ, ਉਹ ਇਸ ਸਕੀਮ ਨੂੰ ਲਾਗੂ ਹੀ ਨਹੀਂ ਕਰ ਸਕਣਗੇ | ਉਨ੍ਹਾਂ ਕਿਹਾ ਕਿ ਭਲਕੇ ਜੇਕਰ 'ਆਪ' ਸਰਕਾਰ ਨਵੀਂ ਸਕੀਮ 'ਚ ਆਪਣਾ ਯੋਗਦਾਨ ਨਹੀਂ ਪਾਉਂਦੀ ਤਾਂ ਪੰਜਾਬੀ ਹੀ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਪੰਜਾਬ ਦੇ ਕਿਸੇ ਵੀ ਮਜ਼ਦੂਰ ਨੂੰ ਨਰੇਗਾ ਦੇ ਕੰਮ ਤੋਂ ਲਾਂਭੇ ਨਹੀਂ ਹੋਣ ਦੇਵਾਂਗੇ | ਉਨ੍ਹਾਂ ਕਿਹਾ ਕਿ 'ਆਪ' ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਨਵੀਂ ਸਕੀਮ ਲਾਗੂ ਕਰਨ ਦੇ ਖ਼ਿਲਾਫ਼ ਸਾਂਝੇ ਤੌਰ 'ਤੇ ਵਿਰੋਧ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਗਣਿਤ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਸਕੂਲਾਂ 'ਚ ਏ.ਆਈ. ਆਧਾਰਿਤ ਕਰੀਅਰ ਸੇਧ ਪ੍ਰੋਗਰਾਮ ਲਾਗੂ ਕਰਨਾ ਸ਼ਲਾਘਾਯੋਗ ਕਦਮ- ਸੌਰਭ ਬਹਿਲ
Ad Position 24