21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬੀ.ਐੱਸ.ਸੀ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਨਤੀਜਿਆਂ 'ਚ ਮਾਰੀਆਂ ਮੱਲ੍ਹਾਂ

Ad Position 21
No active advertisement
ਅਜੀਤ ਡੈਸਕ 25-12-2025
ਫ਼ਤਹਿਗੜ੍ਹ ਚੂੜੀਆਂ, 24 ਦਸੰਬਰ (ਐੱਮ.ਐੱਸ. ਫੁੱਲ)- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫਰੀਦਕੋਟ ਵਲੋ ਬੀ.ਐੱਸ.ਸੀ. ਸਮੈਸਟਰ ਪਹਿਲਾ ਦੇ ਐਲਾਨੇ ਗਏ ਨਤੀਜਿਆਂ ਵਿਚ ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਟਿਊਟ ਪੰਧੇਰ ਦੇ ਬੀ.ਐੱਸ.ਸੀ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਇਸ ਸੰਬੰਧੀ ਕਾਲਜ ਦੇ ਪਿ੍ੰਸੀਪਲ ਹਰਜਿੰਦਰਪਾਲ ਕੌਰ ਕੰਗ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ 'ਚ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ 10 ਵਿਚੋਂ 8 ਅੰਕ ਹਾਸਲ ਕੀਤੇ ਹਨ | ਕਾਲਜ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ, ਲਵਪ੍ਰੀਤ ਕੌਰ, ਸਮਰੀਤ ਕੌਰ ਨੇ 8 ਅੰਕ ਲੈ ਕੇ 80 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਚੋਂ ਜਿਹੜਾ ਵਿਦਿਆਰਥੀ ਪਹਿਲਾ ਸਥਾਨ ਹਾਸਿਲ ਕਰੇਗਾ, ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਔਗਜੀਲਿਅਮ ਇੰਟਰਨੈਸ਼ਨਲ ਸਕੂਲ ਵਿਖੇ ਲਾਲ ਰੰਗ ਦਿਵਸ ਮਨਾਇਆ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨਾਲ ਜੁੜੇ ਸ਼ਾਇਰ ਮਹਿੰਦਰ ਦੀਵਾਨਾ ਦਾ ਦਿਹਾਂਤ <br/>
Ad Position 24