ਪਠਾਨਕੋਟ, 24 ਦਸੰਬਰ (ਸੰਧੂ)- ਬਾਬਾ ਸ੍ਰੀ ਚੰਦ ਜੀ ਵੈਲਫ਼ੇਅਰ ਸੁਸਾਇਟੀ ਪਠਾਨਕੋਟ ਦੇ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਨੇ ਨਿਊਜ਼ੀਲੈਂਡ ਵਿਚ ਨਗਰ ਕੀਰਤਨ ਦੀ ਮਰਿਆਦਾ ਵਿਚ ਵਿਘਨ ਪਾਉਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਇਹ ਬੇਹੱਦ ਖ਼ਤਰਨਾਕ ਰੁਝਾਨ ਹੈ ਜਿਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਾਡੀ ਧਾਰਮਿਕ ਆਸਥਾ ਅਤੇ 'ਸਰਬੱਤ ਦੇ ਭਲੇ' ਦਾ ਪ੍ਰਤੀਕ ਹੈ | ਨਿਊਜ਼ੀਲੈਂਡ ਵਰਗੇ ਦੇਸ਼ ਵਿਚ ਜਿੱਥੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਵੱਡਾ ਨਾਂਅ ਕਮਾਇਆ ਹੈ ਉੱਥੇ ਨਗਰ ਕੀਰਤਨ ਦੌਰਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਜਾਂ ਮਰਿਆਦਾ ਨੂੰ ਠੇਸ ਪਹੁੰਚਾਉਣਾ ਬਹੁਤ ਮੰਦਭਾਗਾ ਹੈ |