ਪਠਾਨਕੋਟ, 24 ਦਸੰਬਰ (ਵਿਨੋਦ)-ਕਿ੍ਸਮਸ ਅਤੇ ਨਵੇਂ ਸਾਲ ਦੇ ਸਬੰਧ ਵਿਚ ਪਠਾਨਕੋਟ ਪੁਲਿਸ ਵਲੋਂ ਮਿਲਟਰੀ ਨਾਲ ਮਿਲ ਕੇ ਐਸ.ਪੀ. ਹੈੱਡ ਕੁਆਰਟਰ ਰਜਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਫਲੈਗ ਮਾਰਚ ਕੱਢਿਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ, ਡੀ.ਐਸ.ਪੀ. ਨਛੱਤਰ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਸ਼ਾਮਿਲ ਸਨ |