21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨੌਜਵਾਨਾਂ ਲਈ ਮੁਫ਼ਤ ਹੁਨਰ ਵਿਕਾਸ ਕੋਰਸ ਸ਼ੁਰੂ ਕੀਤੇ ਜਾਣਗੇ- ਏ.ਡੀ.ਸੀ. (ਜ) ਸੰਜੀਵ ਸ਼ਰਮਾ

Ad Position 21
No active advertisement
ਅਜੀਤ ਡੈਸਕ 25-12-2025
ਪਠਾਨਕੋਟ, 24 ਦਸੰਬਰ (ਸੰਧੂ)- ਏ.ਡੀ.ਸੀ. (ਜ) ਸੰਜੀਵ ਸ਼ਰਮਾ ਵਲੋਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹੁਨਰ ਵਿਕਾਸ ਸਕੀਮਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਬੱਚਿਆਂ ਨੂੰ ਰਜਿਸਟਰ ਕਰਨ | ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ ਪੀ.ਐਮ. ਵਿਕਾਸ ਸਕੀਮ ਜੋ ਕਿ ਘੱਟ ਗਿਣਤੀ ਵਰਗ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਜਾਣੀ ਹੈ | ਇਸ ਸਕੀਮ ਅਧੀਨ ਪਠਾਨਕੋਟ ਵਿਖੇ ਨੌਜਵਾਨਾਂ ਨੂੰ ਜਰੀਐਟਰਿਕ ਕੇਅਰ ਗਿਵਰ ਦਾ ਕੋਰਸ ਮੁਫ਼ਤ ਕਰਵਾਇਆ ਜਾਵੇਗਾ ਤੇ ਇਸ ਸਕੀਮ ਅਧੀਨ ਕੋਰਸ ਕਰ ਰਹੇ ਸਿੱਖਿਆਰਥੀਆਂ ਨੂੰ ਕੋਰਸ ਪੂਰਾ ਕਰਨ 'ਤੇ 6 ਹਜ਼ਾਰ ਰੁਪਏ ਬਤੌਰ ਸਟਾਈਫੰਡ ਵੀ ਦਿੱਤਾ ਜਾਵੇਗਾ | ਰੁਜ਼ਗਾਰ ਲੱਗਣ 'ਤੇ 2 ਮਹੀਨੇ ਪੂਰੇ ਕਰਨ 'ਤੇ 2 ਹਜ਼ਾਰ ਰੁਪਏ ਰੁਜ਼ਗਾਰ ਭੱਤਾ ਵੀ ਦਿੱਤਾ ਜਾਵੇਗਾ | ਇਹ ਕੋਰਸ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਕਮਰਾ ਨੰਬਰ-352 ਦੂਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਚਲਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਿਊਜ਼ੀਲੈਂਡ 'ਚ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਘਟਨਾ 'ਤੇ ਰੋਸ ਜਤਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਰਜਿੰਦਰ ਮਹਿਰਾ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24