21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਿਊਜ਼ੀਲੈਂਡ 'ਚ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਘਟਨਾ 'ਤੇ ਰੋਸ ਜਤਾਇਆ

Ad Position 21
No active advertisement
ਅਜੀਤ ਡੈਸਕ 25-12-2025
ਪਠਾਨਕੋਟ, 24 ਦਸੰਬਰ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨਿਊਜ਼ੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਘਟਨਾ 'ਤੇ ਰੋਸ ਜਤਾਇਆ ਹੈ | ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਭਾਈਚਾਰੇ ਦੁਆਰਾ ਸਜਾਏ ਗਏ ਨਗਰ ਕੀਰਤਨ ਦਾ ਕੁਝ ਸ਼ਰਾਰਤੀ ਤੱਤਾਂ ਵਲੋਂ ਵਿਰੋਧ ਕੀਤਾ ਗਿਆ | ਕਰੀਬ 3 ਦਰਜਨ ਸ਼ਰਾਰਤੀ ਤੱਤਾਂ ਵਲੋਂ ਹੰਗਾਮਾ ਕਰਨ ਕਰਕੇ ਕਿਸੇ ਵੀ ਅਣਹੋਣੀ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਕੀਰਤਨ ਨੂੰ ਕੁਝ ਸਮੇਂ ਲਈ ਰੋਕਣਾ ਪਿਆ | ਹਾਲਾਂਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਉੱਥੋਂ ਦੀ ਪੁਲਿਸ ਨੇ ਮਾਮਲੇ ਨੂੰ ਸੰਭਾਲ ਲਿਆ ਤੇ ਬਾਅਦ ਵਿਚ ਨਗਰ ਕੀਰਤਨ ਦੀ ਸਮਾਪਤੀ ਨਿਰਧਾਰਿਤ ਥਾਂ 'ਤੇ ਕੀਤੀ ਗਈ | ਹਾਲਾਂਕਿ ਉੱਥੋਂ ਦੇ ਪ੍ਰਸ਼ਾਸਨ ਨੇ ਨਗਰ ਕੀਰਤਨ ਸਜਾਉਣ ਦੀ ਇਜਾਜ਼ਤ ਦਿੱਤੀ ਸੀ, ਫਿਰ ਵੀ ਇਹ ਘਟਨਾ ਹੋਣਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ |
Ad Position 22
No active advertisement
ਪਿਛਲੀ ਖ਼ਬਰ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਨੌਜਵਾਨਾਂ ਲਈ ਮੁਫ਼ਤ ਹੁਨਰ ਵਿਕਾਸ ਕੋਰਸ ਸ਼ੁਰੂ ਕੀਤੇ ਜਾਣਗੇ- ਏ.ਡੀ.ਸੀ. (ਜ) ਸੰਜੀਵ ਸ਼ਰਮਾ
Ad Position 24