21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

'ਆਪ' ਦੀ ਸਰਕਾਰ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਕਰ ਰਹੀ ਤਿਆਰ- ਠੇਕੇਦਾਰ ਅਮਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 25-12-2025
ਪਠਾਨਕੋਟ, 24 ਦਸੰਬਰ (ਸੰਧੂ)- ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਮਾਝਾ ਜ਼ੋਨ ਦੇ ਇੰਚਾਰਜ ਤੇ ਵਿਧਾਨ ਸਭਾ ਚੋਣਾਂ 2017 'ਚ ਹਲਕਾ ਭੋਆ ਤੋਂ ਉਮੀਦਵਾਰ ਰਹੇ ਸੀਨੀਅਰ ਆਗੂ ਠੇਕੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਡਾਕਟਰ ਤੇ ਇੰਜੀਨੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਜ਼ਿੰਦਗੀ ਵਿਚ ਸਫਲ ਹੋ ਸਕਣ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਹਾਲ ਹੀ ਵਿਚ ਹੋਈਆਂ ਮੈਗਾ ਅਧਿਆਪਕ-ਮਾਪੇ ਮਿਲਣੀਆਂ ਵਿਚ 23.3 ਲੱਖ ਮਾਪਿਆਂ ਦੀ ਸ਼ਮੂਲੀਅਤ ਵਧੀਆ ਸੰਕੇਤ ਹੈ, ਜੋ ਪੰਜਾਬ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀ ਹੈ | ਉਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਦੁਹਰਾਈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਦੇ ਹੱਕ 'ਚ ਜੋ ਫ਼ਤਵਾ ਦਿੱਤਾ ਹੈ ਜਿਸ ਦਾ ਸਿੱਧਾ ਸੰਕੇਤ ਹੈ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਦੀ.ਕਾਰਜਸ਼ੈਲੀ ਤੋਂ ਬਹੁਤ ਖ਼ੁਸ਼ ਹਨ ਤੇ ਵਿਧਾਨ ਸਭਾ ਚੋਣਾਂ 2027 'ਚ ਸੂਬੇ ਦੀ ਜਨਤਾ ਮੁੜ ਤੋਂ 'ਆਪ' ਨੂੰ ਵੱਡੀ ਲੀਡ ਨਾਲ ਜਿਤਾਏਗੀ |
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵੰਸ਼ ਸਭਾ ਦੀ ਮੀਟਿੰਗ ਅਗਲੀ ਖ਼ਬਰ 28 ਦਸੰਬਰ ਨੂੰ 25ਵਾਂ ਸਾਲਾਨਾ ਸੰਮੇਲਨ ਪਿੰਡ ਭਟੋਆ ਵਿਖੇ ਕਰਵਾਇਆ ਜਾਵੇਗਾ- ਦੇਸ ਰਾਜ
Ad Position 24