ਗੁਰਦਾਸਪੁਰ, 24 ਦਸੰਬਰ (ਚੱਕਰਾਜਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਦੀ ਨਿਗਰਾਨੀ ਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਦੇ ਪ੍ਰਬੰਧਾਂ ਹੇਠ ਸਮਗਰਾ ਸਿੱਖਿਆ ਅਭਿਆਨ ਅਧੀਨ ਵਿਦਿਆਰਥੀ ਦੀ ਸੁਰੱਖਿਆ ਸੰਬੰਧੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਬੀ.ਐਨ.ਓ, ਬੀ.ਪੀ.ਓ. ਤੇ ਬਲਾਕ ਗਾਈਡੈਂਸ ਕੌਂਸਲਰਾਂ ਨੂੰ ਸਿਖਲਾਈ ਦਿੱਤੀ ਗਈ | ਇਸ ਮੌਕੇ ਰਾਜ ਪੱਧਰੀ ਟ੍ਰੇਨਿੰਗ ਪ੍ਰਾਪਤ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਪਰਮਿੰਦਰ ਸਿੰਘ ਸੈਣੀ, ਸਹਾਇਕ ਜ਼ਿਲ੍ਹਾ ਗਾਈਡੈਂਸ ਕਾੳਾੂਸਲਰ ਮੁਕੇਸ਼ ਵਰਮਾ ਤੇ ਹਰੀਸ਼ ਕੁਮਾਰ ਨੇ ਵੱਖ-ਵੱਖ ਬਲਾਕਾਂ ਦੇ ਅਧਿਕਾਰੀਆਂ ਨੂੰ ਪੋਕਸੋ, ਆਫ਼ਤ ਪ੍ਰਬੰਧਨ ਤੇ ਸਾਈਬਰ ਸੁਰੱਖਿਆ ਨਾਲ ਸਬੰਧਿਤ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ | ਜ਼ਿਲ੍ਹਾ ਗਾਈਡੈਂਸ ਕਾੳਾੂਸਲਰ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਜੇਕਰ ਵਿੱਦਿਅਕ ਸੰਸਥਾਵਾਂ 'ਚ ਸੁਰੱਖਿਆ ਦੇ ਮਿਆਰ ਸਹੀ ਹੋਣਗੇ ਤਾਂ ਵਿਦਿਆਰਥੀਆਂ ਦਾ ਮਾਨਸਿਕ ਸੰਤੁਲਨ ਚੰਗਾ ਰਹੇਗਾ ਤੇ ਉਹ ਆਪਣੀ ਯੋਗਤਾ ਅਨੁਸਾਰ ਜ਼ਿੰਦਗੀ 'ਚ ਤਰੱਕੀ ਕਰ ਸਕਣਗੇ | ਜ਼ਿਲ੍ਹਾ ਰਿਸੋਰਸ ਪਰਸਨ ਮੁਕੇਸ਼ ਵਰਮਾ ਨੇ ਇਸ ਪ੍ਰੋਗਰਾਮ ਤਹਿਤ ਸੁਰੱਖਿਆ ਤੇ ਸੁਰੱਖਿਆ ਨਾਲ ਸਬੰਧਿਤ ਯੋਜਨਾਵਾਂ ਜਿਵੇਂ ਪੋਕਸੋ ਐਕਟ 2012, ਜੁਵੇਨਾਇਲ ਜਸਟਿਸ ਐਕਟ 2015, ਬਾਲ ਕਿਸ਼ੋਰ ਐਕਟ 1986, ਬਾਲ ਅਧਿਕਾਰਾਂ ਦੀ ਸੁਰੱਖਿਆ ਸੀ.ਪੀ.ਸੀ.ਆਰ ਐਕਟ 2005, ਆਰ.ਟੀ.ਈ. ਐਕਟ 2009, ਸੁਪਰੀਮ ਕੋਰਟ ਜੱਜਮੈਂਟ ਐਨ.ਡੀ.ਐਮ.ਏ. ਦਿਸ਼ਾ-ਨਿਰਦੇਸ਼ 2021 ਤੇ ਸੜਕ ਸੁਰੱਖਿਆ ਆਦਿ ਬਾਰੇ ਸਿਖਲਾਈ ਦਿੱਤੀ ਗਈ | ਰਿਸੋਰਸ ਪਰਸਨ ਹਰੀਸ਼ ਕੁਮਾਰ ਨੇ ਕਰੀਅਰ ਐਡਵਾਈਜ਼ਰ ਐਪ ਬਾਰੇ ਦੱਸਿਆ | ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੁਪਰਡੈਂਟ ਪ੍ਰਬੋਧ ਕੁਮਾਰ ਨੇ ਚੱਲ ਰਹੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਵੀ ਦੌਰਾ ਕੀਤਾ | ਇਸ ਮੌਕੇ ਡਾਈਟ ਇੰਚਾਰਜ ਨਰੇਸ਼ ਕੁਮਾਰ, ਹੈੱਡਮਾਸਟਰ ਵਿਜੇ ਕੁਮਾਰ, ਤਰੁਣਜੋਤ ਕੌਰ, ਅਨੂ ਗਿੱਲ, ਸਰਬਜੀਤ ਸਿੰਘ, ਰਵੀ ਕੁਮਾਰ ਅਤੇ ਹੋਰ ਮੌਜੂਦ ਸਨ |