ਬਟਾਲਾ, 24 ਦਸੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਸ: ਬਲਬੀਰ ਸਿੰਘ ਪੰਨੂੰ ਨੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਅੱਡਾ ਬੁੱਲੋਵਾਲ ਵਿਖੇ ਹਲਕੇ ਦੀ ਯੂਥ ਵਿੰਗ ਦੀ ਟੀਮ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਰਣਨੀਤੀ ਬਣਾਈ ਤੇ ਯੂਥ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇ ਤੇ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜਿਆ ਜਾਵੇ | ਇਸ ਮੌਕੇ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪਨੂੰ, ਗੁਰਭੇਜ ਸਿੰਘ, ਹਰਵੰਤ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ, ਵਿਸ਼ਾਲ ਮਸੀਹ, ਜਸਪਾਲ ਸਿੰਘ, ਗੁਰਵਿੰਦਰ ਸਿੰਘ, ਬਰਨਾਤ ਮਸੀਹ, ਅਵਤਾਰ ਸਿੰਘ, ਜਗਨੂਰ ਸਿੰਘ, ਅਜੇਦੀਪ ਸਿੰਘ, ਗੁਰਦੀਪ ਸਿੰਘ, ਹੀਰਾ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਪਰਮਿੰਦਰ ਸਿੰਘ, ਗੁਰਭੇਜ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ, ਹਰਪਿੰਦਰ ਸਿੰਘ ਆਦਿ ਹਾਜ਼ਰ ਸਨ |