22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪਾਵਨ ਤਖ਼ਤਾਂ ਵਾਲੇ ਸ਼ਹਿਰਾਂ ਨੂੰ ਪਵਿੱਤਰ ਦਰਜਾ ਦੇਣਾ ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ : ਗੁਰਦੀਪ ਸਿੰਘ ਰੰਧਾਵਾ

Ad Position 21
No active advertisement
ਅਜੀਤ ਡੈਸਕ 25-12-2025
ਧਿਆਨਪੁਰ, 24 ਦਸੰਬਰ (ਕੁਲਦੀਪ ਸਿੰਘ ਸੋਨੂੰ)- ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਸਾਬੋ ਕੀ ਤਲਵੰਡੀ, ਤਿੰਨਾਂ ਤਖ਼ਤਾਂ ਨਾਲ ਸਬੰਧਿਤ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣਾ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫ਼ੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਈ ਸਰਕਾਰਾਂ ਆਈਆਂ ਤੇ ਗਈਆਂ ਪਰ ਕਿਸੇ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਗੁਰੂ ਦੀ ਕਾਸ਼ੀ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਨਹੀਂ ਦਿੱਤਾ | 'ਆਪ' ਦੀ ਭਗਵੰਤ ਮਾਨ ਸਰਕਾਰ ਨੇ ਪਾਵਨ ਤਖ਼ਤਾਂ ਵਾਲੇ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇ ਕੇ ਇਕ ਇਤਿਹਾਸਕ ਸੁਨਹਿਰੀ ਕਦਮ ਚੁੱਕਿਆ ਹੈ | ਇਸ ਮੌਕੇ ਸਰਪੰਚ ਪਵਨਦੀਪ ਕੌਰ, ਨਿਰਮਲ ਸਿੰਘ ਸਰਪੰਚ ਮੋਹਲੋਵਾਲੀ, ਦਲਬੀਰ ਸਿੰਘ ਸਰਪੰਚ ਰਾਜਕੇ, ਸਰਪੰਚ ਬਲਬੀਰ ਸਿੰਘ ਨੰਬਰਦਾਰ, ਪ੍ਰਧਾਨ ਨਰਿੰਦਰ ਸਿੰਘ ਡਿੰਪਲ, ਸਰਪੰਚ ਬਲਰਾਜ ਸਿੰਘ ਖਹਿਰਾ ਸੁਲਤਾਨ, ਮੀਨਾ ਕੁਮਾਰੀ ਰਉਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਰਜਵੰਤ ਕੌਰ ਧਾਰੋਵਾਲੀ, ਬਲਾਕ ਸੰਮਤੀ ਮੈਂਬਰ ਰਮਨਦੀਪ ਕੌਰ ਬੰਬ, ਬਲਾਕ ਸੰਮਤੀ ਮੈਂਬਰ ਅਮਨਦੀਪ ਧਿਆਨਪੁਰ, ਹਰਪ੍ਰੀਤ ਸਿੰਘ ਧਾਰੋਵਾਲੀ, ਮਾਈਕਲ ਛਾਬੜਾ, ਲਖਬੀਰ ਕੌਰ ਸਰਪੰਚ ਰਉਵਾਲ, ਵਿੱਕੀ ਸਰਪੰਚ ਸੰਗਤੂਵਾਲ, ਸਤਨਾਮ ਸਿੰਘ ਨੰਬਰਦਾਰ, ਕੁਲਦੀਪ ਸਿੰਘ ਨੰਬਰਦਾਰ, ਰਵੀ ਭੱਟੀ, ਸਰਪੰਚ ਤਜਿੰਦਰ ਸਿੰਘ ਸ਼ਾਹਪੁਰ ਜਾਜਨ, ਸਰਪੰਚ ਸੁਲੱਖਣ ਸਿੰਘ ਬਸੰਤਕੋਟ, ਸਰਪੰਚ ਰਣਜੀਤ ਸਿੰਘ, ਸਰਪੰਚ ਰਣਧੀਰ ਸਿੰਘ ਉਦੋਵਾਲੀ ਅਤੇ ਸਰਪੰਚ ਜਸਮੇਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਗੁਰਭਜਨ ਸਿੰਘ ਦੀ ਨਵੀਂ ਗੀਤ ਪੁਸਤਕ 'ਪਿੱਪਲ ਪੱਤੀਆਂ' ਦਾ ਦੂਜਾ ਅਡੀਸ਼ਨ ਰਿਲੀਜ਼ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ <br/>
Ad Position 24