23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਤਿੰਨ ਸ਼ਹਿਰਾਂ ਨੂੰ ਪਵਿੱਤਰ ਦਰਜਾ ਦੇਣ ਨਾਲ ਸਾਰੇ ਧਰਮਾਂ ਦੇ ਲੋਕਾਂ 'ਚ ਖੁਸ਼ੀ : ਬਲਵਿੰਦਰ ਸਿੰਘ ਫ਼ੌਜੀ

Ad Position 21
No active advertisement
ਅਜੀਤ ਡੈਸਕ 25-12-2025
ਧਿਆਨਪੁਰ, 24 ਦਸੰਬਰ (ਕੁਲਦੀਪ ਸਿੰਘ ਸੋਨੂੰ)-ਸਿੱਖ ਧਰਮ ਦੇ ਮਹਾਨ ਪਵਿੱਤਰ ਪਾਵਨ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਤਿੰਨਾਂ ਤਖ਼ਤਾਂ ਨਾਲ ਸਬੰਧਿਤ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇ ਕੇ ਲੋਕਾਂ ਦੇ ਦਿਲ ਜਿੱਤ ਲਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ: ਬਲਵਿੰਦਰ ਸਿੰਘ ਫ਼ੌਜੀ ਮਲਕਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਦਾ ਇਤਿਹਾਸ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਨਹੀਂ ਦਿੱਤਾ | 'ਆਪ' ਦੀ ਭਗਵੰਤ ਮਾਨ ਸਰਕਾਰ ਵਲੋਂ ਪਾਵਨ ਤਖ਼ਤਾਂ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਨਾਲ ਸਿੱਖ ਭਾਈਚਾਰੇ ਸਮੇਤ ਸਾਰੇ ਧਰਮਾਂ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਪ੍ਰੋ. ਗੁਰਭਜਨ ਸਿੰਘ ਦੀ ਨਵੀਂ ਗੀਤ ਪੁਸਤਕ 'ਪਿੱਪਲ ਪੱਤੀਆਂ' ਦਾ ਦੂਜਾ ਅਡੀਸ਼ਨ ਰਿਲੀਜ਼
Ad Position 24