23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-12-2025
ਘੁਮਾਣ, 24 ਦਸੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਦੀ ਸਿਰਮੋਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿ੍ੰਸੀਪਲ ਡਾ. ਮਨਦੀਪ ਕੌਰ, ਉਪ ਪਿ੍ੰਸੀਪਲ ਸ਼੍ਰੀਮਤੀ ਆਰਤੀ ਨੰਦਾ ਦੀ ਅਗਵਾਈ 'ਚ ਸਕੂਲ ਵਿਚ ਸ਼ਹੀਦੀ ਦਿਹਾੜਿਆਂ ਦੇ ਪਾਵਨ ਅਵਸਰ 'ਤੇ ਇਕ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦਾ ਪਾਠ ਕਰ ਕੇ ਕੀਤੀ ਗਈ | ਉਪਰੰਤ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ, ਗੁਰਬਾਣੀ ਕੀਰਤਨ, ਕਵਿਤਾਵਾਂ ਤੇ ਪ੍ਰੇਰਣਾਦਾਇਕ ਭਾਸ਼ਣ ਆਦਿ ਪੇਸ਼ ਕੀਤੇ ਗਏ | ਅਧਿਆਪਕਾਂ ਵਲੋਂ ਛੋਟੇ-ਛੋਟੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਿਤ ਇਤਿਹਾਸਕ ਫ਼ਿਲਮ ਵੀ ਦਿਖਾਈ ਗਈ | ਸਕੂਲ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਜਾਣੂ ਕਰਵਾਇਆ | ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉਪ ਪਿ੍ੰਸੀਪਲ ਸ੍ਰੀਮਤੀ ਆਰਤੀ ਨੰਦਾ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਕੁਰਬਾਨੀ, ਸੱਚਾਈ, ਇਮਾਨਦਾਰੀ ਤੋਂ ਪ੍ਰੇਰਿਤ ਹੋਣਾ ਚਾਹੀਦਾ ਹੈ | ਸਮਾਗਮ ਦੇ ਅਖ਼ੀਰ ਵਿਚ ਵਿਦਿਆਰਥੀਆਂ ਨੂੰ ਸ਼ਹੀਦੀ ਦਿਹਾੜਿਆਂ ਨਾਲ ਸੰਬੰਧਿਤ ਕੁਝ ਪ੍ਰਸ਼ਨ ਪੁੱਛੇ ਗਏ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ | ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੱਟੀ ਵਿਖੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਹਫ਼ਤਾ ਮਨਾਇਆ <br/> ਅਗਲੀ ਖ਼ਬਰ ਜ਼ੋਨ ਤਲਵੰਡੀ ਰਾਮਾ ਤੋਂ ਬਿਨਾਂ ਮੁਕਾਬਲਾ ਜੇਤੂ ਬੀਬੀ ਰਾਜਬੀਰ ਕੌਰ ਨੇ ਕੀਤਾ ਧੰਨਵਾਦ
Ad Position 24