ਬਟਾਲਾ, 25 ਦਸੰਬਰ (ਸਤਿੰਦਰ ਸਿੰਘ)- ਭਾਜਪਾ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਨੂੰ ਜਿੰਦਾ ਸਾੜਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਵਿਚ ਇਕ ਹਿੰਦੂ ਨੌਜਵਾਨ ਨੂੰ ਧਾਰਮਿਕ ਨਫ਼ਰਤ ਦੇ ਆਧਾਰ 'ਤੇ ਪੁਲਿਸ ਦੀ ਹਾਜ਼ਰੀ 'ਚ ਜਿੰਦਾ ਅੱਗ ਲਗਾ ਕੇ ਮਾਰਨ ਦੀ ਘਟਨਾ ਬਹੁਤ ਖੌਫ਼ਨਾਕ ਹੈ | ਇਸ ਬੇਹੱਦ ਦਰਦਨਾਕ ਘਟਨਾ ਨਾਲ ਜਿੱਥੇ ਮਨੁੱਖਤਾ ਸ਼ਰਮਸਾਰ ਹੋਈ ਹੈ ਉੱਥੇ ਹਿੰਦੂ ਭਾਈਚਾਰੇ ਵਿਚ ਭਾਰੀ ਗੁੱਸਾ ਹੈ | ਹੀਰਾ ਵਾਲੀਆ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਬੰਗਲਾਦੇਸ਼ ਵਿਚ ਹਿੰਦੂਆਂ ਉਪਰ ਅੱਤਿਆਚਾਰ ਲਗਾਤਾਰ ਵਧ ਰਿਹਾ ਹੈ, ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ | ਉਨ੍ਹਾਂ ਕਿਹਾ ਕਿ ਇਸ ਘਟਨਾ 'ਤੇ ਹੋਰਨਾਂ ਲੋਕਾਂ ਦੀ ਚੁੱਪੀ ਇਹ ਸਾਫ਼ ਕਰਦੀ ਹੈ ਕਿ ਹਿੰਦੂਆਂ 'ਤੇ ਹੋ ਰਹੇ ਕਤਲੇਆਮ ਦੀ ਕਿਸੇ ਨੂੰ ਕੋਈ ਹਮਦਰਦੀ ਨਹੀਂ ਹੈ |