ਗੁਰਦਾਸਪੁਰ, 25 ਦਸੰਬਰ (ਚੱਕਰਾਜਾ)- ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਕਿ੍ਸਮਸ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਹਿੱਸਾ ਲਿਆ | ਛੋਟੇ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਨੇ ਨਾਚ, ਗਾਇਣ ਤੇ ਵੱਖ-ਵੱਖ ਗਤੀਵਿਧੀਆਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਉਨ੍ਹਾਂ ਨੇ ਸਾਰਿਆਂ ਨੂੰ ਆਪਣੇ ਅੰਦਰੋਂ ਤੇ ਸਮਾਜ 'ਚੋਂ ਬੁਰਾਈ ਨੂੰ ਖਤਮ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਚੇਅਰਮੈਨ ਬਾਲ ਕਿ੍ਸ਼ਨ ਮਿੱਤਲ (ਸਕੱਤਰ ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਨਵੀਂ ਦਿੱਲੀ) ਨੇ ਕਿ੍ਸਮਸ ਅਤੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ | ਸਕੂਲ ਦੇ ਪਿ੍ੰਸੀਪਲ ਰਾਜੀਵ ਭਾਰਤੀ ਨੇ ਸਾਰਿਆਂ ਨੂੰ ਮੈਰੀ ਕਿ੍ਸਮਸ ਅਤੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |