ਧਾਰੀਵਾਲ, 25 ਦਸੰਬਰ (ਜੇਮਸ ਨਾਹਰ)- ਦੇਸ਼ ਦੁਨੀਆਂ ਵਿਚ ਮਨਾਏ ਜਾ ਰਹੇ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਨ ਨੂੰ ਸਮਰਪਿਤ ਅੱਜ ਸੰਤਨੀ ਤਰੇਜਾ ਕੈਥੋਲਿਕ ਚਰਚ ਧਾਰੀਵਾਲ ਸੋਹਲ ਵਿਖੇ ਫਾਦਰ ਜੋਸ ਪਡਿਆਟੀ ਦੀ ਅਗਵਾਈ ਹੇਠ ਕਿ੍ਸਮਸ ਡੇਅ ਬੜੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨਾਲ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਨ ਦੀ ਖੁਸ਼ੀ ਸਾਂਝੀ ਕਰਦਿਆਂ ਵਧਾਈ ਦਿੱਤੀ | ਇਸ ਮੌਕੇ ਫਾਦਰ ਜੋਸ ਪਡਿਆਟੀ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਲੇਟੀ ਕਮਿਸ਼ਨ ਦੇ ਮੈਂਬਰ ਰਕੇਸ਼ ਵਿਲੀਅਮ ਵਲੋਂ ਸਾਂਝੇ ਤੌਰ 'ਤੇ ਕਿ੍ਸਮਸ ਕੇਕ ਕੱਟ ਕੇ ਸੰਗਤਾਂ ਨਾਲ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਨ ਦੀ ਵਧਾਈ ਸਾਂਝੀ ਕੀਤੀ ਗਈ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੰਗ, ਐਡਵੋਕੇਟ ਪੋਲ ਸੰਧੂ ਅਤੇ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |