25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਰਕਟ ਹਾਊਸ ਦੇ ਨਿਰਮਾਣ ਕਾਰਜ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 26-12-2025
ਪਠਾਨਕੋਟ, 25 ਦਸੰਬਰ (ਸੰਧੂ)- ਅੱਜ ਡਿਪਟੀ ਕਮਿਸਨਰ ਪਠਾਨਕੋਟ ਡਾ: ਪੱਲਵੀ ਵਲੋਂ ਸਰਕਿੱਟ ਹਾਊਸ ਦੇ ਨਿਰਮਾਣ ਕਾਰਜ ਨੂੰ ਵੇਖਣ ਲਈ ਵਿਸ਼ੇਸ਼ ਦੌਰਾ ਕੀਤਾ ਗਿਆ ਅਤੇ ਸਰਕਿੱਟ ਹਾਊਸ ਦੇ ਨਿਰਮਾਣ ਕਾਰਜ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ ਪ੍ਰਦੀਪ ਕੁਮਾਰ, ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਪਰਵਿੰਦਰ ਸਿੰਘ, ਪਿ੍ੰਸ ਕਲੋਤਰਾ ਠੇਕੇਦਾਰ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਬਣਾਏ ਜਾ ਰਹੇ ਸਰਕਿੱਟ ਹਾਊਸ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਬਣਾਏ ਜਾ ਰਹੇ ਕਮਰਿਆਂ ਤੇ ਹਾਲ ਵਿਖੇ ਦੌਰਾ ਕੀਤਾ ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿਖੇ ਜੂਨ 2023 ਨੂੰ ਸਰਨਾ ਦੇ ਨਜ਼ਦੀਕ ਪਾਵਰਕਾਮ ਵਿਭਾਗ ਕਾਲੋਨੀ ਅੰਦਰ ਸਰਕਿੱਟ ਹਾਊਸ ਦੇ ਨਿਰਮਾਣ ਕਾਰਜ ਅਰੰਭ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਇਹ ਸਰਕਿੱਟ ਹਾਊਸ ਦਾ ਨਿਰਮਾਣ ਕਾਰਜ ਮਾਰਚ 2026 ਵਿਚ ਮੁਕੰਮਲ ਕੀਤਾ ਜਾਣਾ ਹੈ | ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਿੱਟ ਹਾਊਸ ਦੇ ਨਿਰਮਾਣ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਿੱਟ ਹਾਊਸ ਦਾ ਨਿਰਧਾਰਿਤ ਸਮੇਂ ਅੰਦਰ ਨਿਰਮਾਣ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਸਰਕਿੱਟ ਹਾਊਸ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਹੈ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਨਿਰਮਾਣ ਕਾਰਜ ਅੰਦਰ ਜੋ ਵੀ ਕਾਰਜ ਕੀਤੇ ਜਾਣ ਵਾਲੇ ਰਹਿੰਦੇ ਹਨ, ਉਨ੍ਹਾਂ ਕਾਰਜਾਂ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਮਾਰਚ 2026 ਤੱਕ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਤਿਭਾ ਖੋਜ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਸਬਾ 'ਤਾਰਾਗੜ੍ਹ ਬੇਗੋਵਾਲ' ਵਿਖੇ ਹਿੰਦੂ ਏਕਤਾ ਸੰਗਠਨ ਵਲੋਂ ਖ਼ੂਨਦਾਨ ਕੈਂਪ
Ad Position 24