10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਆਏ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨਾਲ ਲੋਕਾਂ ਤੇ ਕਿਸਾਨਾਂ 'ਚ ਦਹਿਸ਼ਤ

Ad Position 21
No active advertisement
ਅਜੀਤ ਡੈਸਕ 27-12-2025
ਘਰੋਟਾ, 26 ਦਸੰਬਰ (ਸੰਜੀਵ ਗੁਪਤਾ)- ਚੱਕੀ ਦਰਿਆ ਨੂੰ ਜਾਂਦੇ ਹਾਈਵੇ ਕੰਡੇ ਪੈਂਦੇ ਪਿੰਡ ਜੰਡੀ ਵਿਖੇ ਆਏ ਦਿਨ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਕਿਸਾਨਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਤਾਜ਼ਾ ਘਟਨਾ ਵਿਚ ਚੋਰਾਂ ਵਲੋਂ ਲਗਪਗ 7 ਸੋਲਰ ਪੰਪਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਨਾਲ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ | ਇਹ ਪਿਛਲੇ ਕੁਝ ਸਮੇਂ ਦੌਰਾਨ ਤੀਜੀ ਵੱਡੀ ਘਟਨਾ ਦੱਸੀ ਜਾ ਰਹੀ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਕਈ ਵਾਰ ਪ੍ਰਸ਼ਾਸਨ ਤੇ ਪੁਲਿਸ ਅੱਗੇ ਆਵਾਜ਼ ਉਠਾ ਚੁੱਕੇ ਹਨ ਪਰ ਅਜੇ ਤੱਕ ਕੋਈ ਢੁਕਵੀਂ ਸੁਣਵਾਈ ਨਹੀਂ ਹੋਈ | ਇਸ ਕਰਕੇ ਲੋਕਾਂ ਵਿਚ ਰੋਸ ਵੱਧਦਾ ਜਾ ਰਿਹਾ ਹੈ ਅਤੇ ਕਿਸਾਨ ਖ਼ਾਸ ਤੌਰ 'ਤੇ ਡਰੇ ਹੋਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਜੰਡੀ ਦੇ ਕਨਵਰ ਸਿੰਘ, ਦੇਸ ਰਾਜ, ਰਾਮ ਦਾਸ, ਦੁਰਗਾ ਦਾਸ, ਲਵਲੀ, ਬਲਦੇਵ ਸਿੰਘ ਸਮੇਤ ਹੋਰਾਂ ਨੇ ਦੱਸਿਆ ਕਿ ਬੀਤੀ ਰਾਤ ਖੇਤਾਂ ਵਿਚ ਲੱਗੇ ਸੋਲਰ ਪੰਪਾਂ ਨੂੰ ਚੋਰਾਂ ਵਲੋਂ ਭਾਰੀ ਨੁਕਸਾਨ ਪਹੁੰਚਾਇਆ ਗਿਆ | ਚੋਰ ਤਾਂਬੇ ਦੀ ਤਾਰ, ਮੋਟਰਾਂ, ਸਪਰੇ ਪੰਪਾਂ ਅਤੇ ਹੋਰ ਸਮੱਗਰੀ ਲੈ ਕੇ ਫ਼ਰਾਰ ਹੋ ਗਏ | ਕਰੀਬ 7 ਕੁਨੈਕਸ਼ਨਾਂ ਨੂੰ ਨੁਕਸਾਨ ਪਹੁੰਚਿਆ ਹੈ | ਕਿਸਾਨਾਂ ਨੇ ਦੱਸਿਆ ਕਿ ਲਗਪਗ ਇਕ ਮਹੀਨਾ ਪਹਿਲਾਂ ਵੀ ਜੰਡੀ ਵਿਚ 6 ਸੋਲਰ ਪੰਪਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ | ਬੜੀ ਮੁਸ਼ਕਿਲ ਨਾਲ ਤਾਰਾਂ ਤੇ ਮੋਟਰਾਂ ਦੀ ਮੁਰੰਮਤ ਕਰਵਾ ਕੇ ਪੰਪ ਚਾਲੂ ਕੀਤੇ ਗਏ ਸਨ ਪਰ ਹੁਣ ਇਕ ਵਾਰ ਫਿਰ ਚੋਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਲਿਆ | ਇਸ ਤੋਂ ਪਹਿਲਾਂ ਵੀ 3 ਪੰਪਾਂ ਨਾਲ ਚੋਰੀ ਦੀ ਘਟਨਾ ਵਾਪਰ ਚੁੱਕੀ ਹੈ | ਪ੍ਰਭਾਵਿਤ ਕਿਸਾਨਾਂ ਨੇ ਕਿਹਾ ਕਿ ਇਸ ਸਮੇਂ ਫ਼ਸਲ ਨੂੰ ਪਾਣੀ ਦੀ ਸਖ਼ਤ ਲੋੜ ਹੁੰਦੀ ਹੈ | ਸੋਲਰ ਪੰਪਾਂ ਦੀ ਚੋਰੀ ਨਾਲ ਸਿਰਫ਼ ਆਰਥਿਕ ਨੁਕਸਾਨ ਹੀ ਨਹੀਂ ਹੋ ਰਿਹਾ, ਸਗੋਂ ਉਹ ਮਾਨਸਿਕ ਤੌਰ 'ਤੇ ਵੀ ਕਾਫ਼ੀ ਪ੍ਰੇਸ਼ਾਨ ਹਨ | ਆਏ ਦਿਨ ਚੋਰੀ ਹੋਣ ਨਾਲ ਉਹ ਇਹ ਸਮਝ ਨਹੀਂ ਪਾ ਰਹੇ ਕਿ ਨੁਕਸਾਨ ਦੀ ਭਰਪਾਈ ਕਿਵੇਂ ਕਰਨ | ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਐੱਸ.ਐੱਸ.ਪੀ. ਗੁਰਦਾਸਪੁਰ, ਡੀ.ਐੱਸ.ਪੀ. ਦੀਨਾਨਗਰ ਅਤੇ ਬਿਆਨਪੁਰ ਪੁਲਿਸ ਚੌਂਕੀ ਕੋਲੋਂ ਮੰਗ ਕੀਤੀ ਹੈ ਕਿ ਆਏ ਦਿਨ ਹੋ ਰਹੀਆਂ ਚੋਰੀਆਂ 'ਤੇ ਰੋਕ ਲਗਾਉਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਖੇਤਰ ਵਿਚ
Ad Position 22
No active advertisement
ਪਿਛਲੀ ਖ਼ਬਰ ਗ੍ਰੀਨਲੈਂਡ ਪਬਲਿਕ ਸਕੂਲ ਵਿਖੇ ਕਿ੍ਸਮਸ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ 28 ਨੂੰ
Ad Position 24