ਤਾਰਾਗੜ੍ਹ, 26 ਦਸੰਬਰ (ਸੋਹਨ ਲਾਲ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅਥਾਰਿਟੀ ਦੇ ਚੇਅਰਮੈਨ ਡਿਸਟਿ੍ਕਟ ਐਂਡ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀ.ਜੇ.ਐਮ. ਤੇ ਸੈਕਟਰੀ ਰੁਪਿੰਦਰ ਸਿੰਘ, ਜ਼ਿਲ੍ਹਾ ਲੀਗਲ ਸਰਵਿਸਿਜ਼ ਪਠਾਨਕੋਟ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 'ਯੂਥ ਅਗੇਂਸਟ ਡਰੱਗਜ਼' ਮੁਹਿੰਮ ਤਹਿਤ ਪਿੰਡ ਮਸਤਪੁਰ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਨਸ਼ਿਆਂ ਦੇ ਖ਼ਿਲਾਫ਼ ਸਹੁੰ ਵੀ ਚੁੱਕਵਾਈ ਗਈ | ਸਮਾਗਮ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਐਡਵੋਕੇਟ ਵਿਨੋਦ ਕੁਮਾਰ ਅਤੇ ਐਡਵੋਕੇਟ ਹਨੀ ਮੈਨੀ ਖ਼ਾਸ ਤੌਰ 'ਤੇ ਹਾਜ਼ਰ ਰਹੇ | ਇਸ ਤੋਂ ਇਲਾਵਾ ਪਿੰਡ ਦੀ ਸਰਪੰਚ, ਨਰੋਟ ਜੈਮਲ ਸਿੰਘ ਥਾਣੇ ਦੇ ਥਾਣਾ ਮੁਖੀ ਕੁਲਦੀਪ ਸਿੰਘ, ਪੀ.ਐਲ.ਵੀ. ਜਗੀਰ ਸਿੰਘ ਤੇ ਕੁਲਵਿੰਦਰ ਕੌਰ ਵੀ ਸ਼ਾਮਿਲ ਹੋਏ | ਇਸ ਮੌਕੇ ਐਡਵੋਕੇਟ ਵਿਨੋਦ ਕੁਮਾਰ ਆਦਿ ਹਾਜ਼ਰ ਸਨ |