ਗੁਰਦਾਸਪੁਰ, 26 ਦਸੰਬਰ (ਚੱਕਰਾਜਾ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਪੰਜਾਬ ਦੇ ਡਵੀਜ਼ਨ ਗੁਰਦਾਸਪੁਰ ਦੀ ਅਹਿਮ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਪ੍ਰਧਾਨ ਤਰਲੋਕ ਸਿੰਘ ਖੁੰਡੀ ਦੀ ਪ੍ਰਧਾਨਗੀ ਤੇ ਪ੍ਰੇਮ ਸਿੰਘ ਸੁਲਤਾਨਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬਾਰਡਰ ਜ਼ੋਨ ਦੇ ਸੀਨੀਅਰ ਆਗੂ ਬਲਵੰਤ ਸਿੰਘ ਝੌਰ ਤੇ ਦਰਬਾਰਾ ਸਿੰਘ ਛੀਨਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਪ੍ਰਧਾਨ ਤਰਲੋਕ ਸਿੰਘ ਖੁੰਡੀ ਤੇ ਆਗੂਆਂ ਵਲੋਂ ਮੁਲਾਜ਼ਮਾਂ ਦੇ ਮਸਲਿਆਂ ਆਦਿ 'ਤੇ ਵਿਚਾਰਾਂ ਕੀਤੀਆਂ ਗਈਆਂ | ਆਗੂਆਂ ਨੇ ਕਿਹਾ ਕਿ ਦਿਨੋਂ-ਦਿਨ ਵੱਡੀ ਤਾਦਾਦ ਵਿਚ ਬਿਜਲੀ ਮੁਲਾਜ਼ਮਾਂ ਦੀ ਹੋ ਰਹੀ ਸੇਵਾ-ਮੁਕਤੀ ਕਾਰਨ ਰਹਿੰਦੇ ਮੁਲਾਜ਼ਮਾਂ 'ਤੇ ਕੰਮ ਦਾ ਬੋਝ ਵੱਧਦਾ ਜਾ ਰਿਹਾ ਹੈ ਜਦਕਿ ਪੰਜਾਬ ਸਰਕਾਰ ਵਲੋਂ ਨਾ-ਮਾਤਰ ਨਵੀਂ ਭਰਤੀ ਕੀਤੀ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਉਪਰੋਕਤ ਰਹਿੰਦੀਆਂ ਮੰਗਾਂ ਕਾਰਨ ਮੁਲਾਜ਼ਮਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਮੇਜਰ ਸਿੰਘ ਨੂੰ ਡਵੀਜ਼ਨ ਗੁਰਦਾਸਪੁਰ ਦਾ ਸਰਵਸੰਮਤੀ ਨਾਲ ਕੈਸ਼ੀਅਰ ਤੇ ਪ੍ਰਕਾਸ਼ ਘੁੱਲਾ ਨੰੂ ਡਵੀਜ਼ਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਨ੍ਹਾਂ ਨੰੂ ਸੀਨੀਅਰ ਆਗੂ ਦਰਬਾਰਾ ਸਿੰਘ ਸੀਨਾ ਤੇ ਬਲਵੰਤ ਸਿੰਘ ਝੌਰ ਨੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਤੇ ਆਗੂਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਜਸਵੀਰ ਸਿੰਘ, ਰਵਿੰਦਰ ਸਿੰਘ, ਮੇਜਰ ਸਿੰਘ, ਬਲਕਾਰ ਸਿੰਘ, ਜਸਵਿੰਦਰ ਸਿੰਘ, ਗੁਰਪਿੰਦਰ ਸਿੰਘ, ਰਕੇਸ਼ ਕੁਮਾਰ ਜੇ.ਈ, ਜਗਦੀਪ ਸਿੰਘ, ਅਮਰਦੀਪ ਸਿੰਘ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ |