11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

2027 ਦੀਆਂ ਚੋਣਾਂ ਸੰਬੰਧੀ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਦਿੱਲੀ ਟੀਮ ਅਤੇ ਸੰਗਠਨ ਵਰਕਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 27-12-2025
ਫਤਹਿਗੜ੍ਹ ਚੂੜੀਆਂ, 26 ਦਸੰਬਰ (ਅਵਤਾਰ ਸਿੰਘ ਰੰਧਾਵਾ)- 2027 ਦੀਆਂ ਚੋਣਾਂ ਸੰਬੰਧੀ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਾਰਟੀ ਸੰਗਠਨ ਦੇ ਅਹੁਦੇਦਾਰਾਂ ਤੇ ਚੋਣਵੇਂ ਵਰਕਰਾਂ ਦੀ ਇਕ ਵਿਸ਼ਾਲ ਇਕੱਤਰਤਾ ਬੁਲਵਾਈ | ਇਸ ਮੌਕੇ ਦਿੱਲੀ ਟੀਮ ਦੇ ਨੁਮਾਇੰਦੇ ਵੀ ਹਾਜ਼ਰ ਸਨ ਜਿਨਾਂ ਨੂੰ ਹਲਕੇ ਦੀ ਅਜੋਕੀ ਸਥਿਤੀ ਸੰਬੰਧੀ ਗੰਭੀਰ ਮੁੱਦਿਆਂ ਤੋਂ ਜਾਣੂ ਕਰਵਾਇਆ ਗਿਆ ਤੇ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਉਨ੍ਹਾਂ ਆਉਣ ਵਾਲੇ ਸਮੇਂ ਲਈ ਆਮ ਆਦਮੀ ਪਾਰਟੀ ਦੀ ਰਣਨੀਤੀ ਸੰਬੰਧੀ ਚਾਨਣਾ ਪਾਇਆ | ਇਸ ਮੌਕੇ ਹਲਕੇ ਦੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਨੇ ਹਾਈਕਮਾਂਡ ਦੇ ਧਿਆਨ ਵਿਚ ਲਿਆਉਂਦੇ ਹੋਏ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਨਾਲ ਹੀ ਬਹੁਤ ਵੱਡਾ ਭਰੋਸਾ ਦਿੱਤਾ ਕਿ 2027 ਦੀਆਂ ਚੋਣਾਂ ਜਿੱਤਣ ਲਈ ਉਹ ਕਮਰਕੱਸੇ ਕਰੀ ਬੈਠੇ ਹਨ | ਹਲਕਾ ਇੰਚਾਰਜ ਪੰਨੂੰ ਨੇ ਸਾਰਿਆਂ ਦੇ ਵਿਚਾਰ ਸੁਣਨ ਤੋਂ ਬਾਅਦ ਦਿੱਲੀ ਟੀਮ ਨਾਲ ਵਰਕਰਾਂ ਦੀ ਹਾਜ਼ਰੀ ਵਿਚ ਸਮੂਹ ਹਲਕਾ ਵਰਕਰਾਂ ਨੂੰ ਥਾਪੜਾ ਦਿੱਤਾ | ਉਨਾਂ ਕਿਹਾ ਕਿ 2027 ਦੀ ਜੰਗ ਜਿੱਤਣ ਲਈ ਨਿਰੰਤਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਕਰ ਦਿੱਤਾ ਹੈ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਕੋਟਲਾ ਬਾਮਾ, ਹਲਕਾ ਯੂਥ ਕੋਆਰਡੀਨੇਟਰ ਗੁਰਬਿੰਦਰ ਸਿੰਘ ਕਾਦੀਆਂ ਰਾਜਪੂਤਾਂ, ਪੀ.ਏ. ਕਰਮਜੀਤ ਸਿੰਘ ਬਰਾੜ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਰਘਵੀਰ ਸਿੰਘ ਅਠਵਾਲ, ਮਲਜਿੰਦਰ ਸਿੰਘ, ਬਾਬਾ ਬਲਜਿੰਦਰ ਸਿੰਘ ਬੱਲਾ ਨਾਮਧਾਰੀ ਕਿਲਾ ਦੇਸਾ ਸਿੰਘ, ਰਾਜ ਦਵਿੰਦਰ ਸਿੰਘ ਮੰਜਿਆਂਵਾਲੀ, ਬਲਾਕ ਪ੍ਰਧਾਨ ਹਰਦੀਪ ਸਿੰਘ, ਸੀਨੀਅਰ ਆਪ ਆਗੂ ਜੱਗਾ ਰੰਧਾਵਾ ਵੀਲਾ ਤੇਜਾ, ਦਵਿੰਦਰ ਸਿੰਘ ਲੰਗਰਵਾਲ, ਗੁਰਵੰਤ ਸਿੰਘ ਨੰਦਿਆਂਵਾਲ, ਸੁਖਦੇਵ ਸਿੰਘ, ਰਾਮ ਸਿੰਘ, ਕੁਲਦੀਪ ਸਿੰਘ ਟਰੇਡਵਿੰਗ, ਪਲਵਿੰਦਰ ਸਿੰਘ ਭਾਗੋਵਾਲ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ ਕਾਲਾ ਅਫਗਾਨਾ, ਅਮਨਦੀਪ ਸਿੰਘ ਆਦਿ ਬਹੁਤ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਅਧਿਆਪਕ ਬਲਜੀਤ ਸਿੰਘ ਭਾਗੋਵਾਲ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਹੋਈ
Ad Position 24