11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮੁੱਖ ਅਧਿਆਪਕ ਬਲਜੀਤ ਸਿੰਘ ਭਾਗੋਵਾਲ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 27-12-2025
ਕਿਲ੍ਹਾ ਲਾਲ ਸਿੰਘ, 26 ਦਸੰਬਰ (ਬਲਬੀਰ ਸਿੰਘ)- ਮੁੱਖ ਅਧਿਆਪਕ ਬਲਜੀਤ ਸਿੰਘ ਕਾਹਲੋਂ ਭਾਗੋਵਾਲ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਉਪਰੰਤ ਕੀਰਤਨ ਦਰਬਾਰ ਤੇ ਅੰਤਿਮ ਅਰਦਾਸ ਗੁਰਦੁਆਰਾ ਪੱਤੀ ਖਾਸਾ ਵਿਖੇ ਹੋਈ | ਇਸ ਮੌਕੇ ਰਾਗੀ ਭਾਈ ਵਿਸ਼ਾਲਦੀਪ ਸਿੰਘ ਤੇ ਰਣਜੀਤ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕਰ ਕੇ ਸੰਗਤਾਂ ਨੂੰ ਗੁਰਬਾਣੀ ਤੇ ਨਾਮ ਸਿਮਰਨ ਨਾਲ ਜੋੜਿਆ ਗਿਆ | ਇਸ ਮੌਕੇ ਮੁੱਖ ਅਧਿਆਪਕ ਬਲਜੀਤ ਸਿੰਘ ਦੇ ਸਾਂਢੂ ਸਾਬਕਾ ਪੁਲਿਸ ਕਮਿਸ਼ਨਰ ਆਈ.ਪੀ.ਐਸ. ਹਰਵਿੰਦਰਜੀਤ ਸਿੰਘ ਪੰਨੂੰ ਕੋਟਲਾ ਬਾਮਾ ਨੇ ਆਈਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਾਡੇ ਦੁੱਖ ਵਿਚ ਸ਼ਰੀਕ ਹੋਣ ਨਾਲ ਸਾਨੂੰ ਬਲ ਮਿਲਿਆ ਹੈ ਤੇ ਇਸ ਦੁੱਖ ਦੀ ਘੜੀ ਵਿਚ ਸਾਡੇ ਨਾਲ ਦੁੱਖ ਸਾਂਝਾ ਕਰਨ ਲਈ ਸਾਰਿਆਂ ਦਾ ਧੰਨਵਾਦ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਭੇਜਾ ਕਾਹਲੋਂ, ਸੰਮਤੀ ਮੈਂਬਰ ਬਿਕਰਮਜੀਤ ਸਿੰਘ ਸੰਧੂ, ਸਾਬਕਾ ਸਰਪੰਚ ਪਰਮਜੀਤ ਸਿੰਘ ਰਾਣਾ, ਸਾਬਕਾ ਸਰਪੰਚ ਜਗਦੀਪ ਸਿੰਘ, ਸੇਵਾਮੁਕਤ ਤਹਿਸੀਲਦਾਰ ਰਣਜੀਤ ਸਿੰਘ, ਮੁੱਖ ਅਧਿਆਪਕ ਸਵਿੰਦਰ ਸਿੰਘ ਪੈਟਰੋਲ ਪੰਪ ਵਾਲੇ, ਡੀ.ਐਸ.ਪੀ. ਬਲਜੀਤ ਸਿੰਘ, ਤੇਜਪਾਲ ਸਿੰਘ ਪਟਵਾਰੀ, ਕਿਰਪਾਲ ਸਿੰਘ ਦੀਪਕ, ਕਰਮਜੀਤ ਸਿੰਘ, ਰਵੀ ਸਿੰਘ, ਸਤਪਾਲ ਸਿੰਘ ਪਟਵਾਰੀ, ਥਾਣੇਦਾਰ ਗੁਰਦੀਪ ਸਿੰਘ, ਮਨਜੀਤ ਸਿੰਘ ਪੰਚ, ਬਲਦੇਵ ਸਿੰਘ, ਕਾਬਲ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ, ਰਾਜਬੀਰ ਸਿੰਘ, ਤੇਜਬੀਰ ਸਿੰਘ, ਬਚਿੱਤਰ ਸਿੰਘ, ਦਿਲਬਾਗ ਸਿੰਘ, ਸੁਰਿੰਦਰਪਾਲ ਸ਼ਰਮਾ, ਲਖਵਿੰਦਰ ਸ਼ਰਮਾ, ਬਾਬਾ ਸੰਤੋਖ ਸਿੰਘ, ਬਾਬਾ ਨੱਥਾ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਜਥੇਦਾਰ ਮਲੂਕ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕੱਲ੍ਹ : ਬਾਬਾ ਸਰਬਜੀਤ ਸਿੰਘ ਅਗਲੀ ਖ਼ਬਰ 2027 ਦੀਆਂ ਚੋਣਾਂ ਸੰਬੰਧੀ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਦਿੱਲੀ ਟੀਮ ਅਤੇ ਸੰਗਠਨ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24