ਬਟਾਲਾ, 26 ਦਸੰਬਰ (ਸਤਿੰਦਰ ਸਿੰਘ)- ਪ੍ਰਭੂ ਯਿਸੂ ਮਸੀਹ ਵਲੋਂ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਧਾਰਨ ਦੀ ਲੋੜ ਹੈ ਤਾਂ ਜੋ ਜਾਤ-ਪਾਤ ਤੇ ਊਚ-ਨੀਚ ਦੇ ਭੇਦਭਾਵ ਨੂੰ ਖਤਮ ਕਰ ਕੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਿਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਟਾਲਾ ਹਲਕੇ ਤੋਂ ਕਾਂਗਰਸ ਦੇ ਸੀਨੀਅਰ ਨੁਮਾਇੰਦੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿ੍ਸਮਸ ਦੇ ਪਵਿੱਤਰ ਦਿਹਾੜੇ ਮੌਕੇ ਕਿ੍ਸ਼ਚਨ ਭਾਈਚਾਰੇ ਵਲੋਂ ਕਰਵਾਏ ਵੱਖ-ਵੱਖ ਸਮਾਗਮਾਂ ਵਿਚ ਸ਼ਮੂਲੀਅਤ ਕਰਦਿਆਂ ਗੱਲਬਾਤ ਦੌਰਾਨ ਕੀਤਾ | ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਇਸਾਈ ਭਾੲਚਾਰੇ ਦੇ ਪਾਸਟਰਾਂ ਤੋਂ ਇਲਾਵਾ ਹੋਰ ਭਾਈਚਾਰੇ ਦੇ ਆਗੂਆਂ ਵਲੋਂ ਕੇਕ ਕੱਟ ਕੇ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਮਨਾਇਆ ਗਿਆ ਜਦਕਿ ਉਨ੍ਹਾਂ ਵਲੋਂ ਪ੍ਰਭੂ ਯਿਸੂ ਮਸੀਹ ਦੇ ਚਰਨਾਂ 'ਚ ਪ੍ਰਾਰਥਨਾ ਕੀਤੀ ਗਈ | ਇਸ ਮੌਕੇ ਇਸਾਈ ਭਾਈਚਾਰੇ ਦੇ ਆਗੂਆਂ ਵਲੋਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ |