ਗੁਰਦਾਸਪੁਰ, 26 ਦਸੰਬਰ (ਚੱਕਰਾਜਾ) - ਹਿਮਾਲਿਆ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਰੰਜੂ ਸੈਣੀ ਦੀ ਅਗਵਾਈ ਹੇਠ ਸਾਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਦੇ ਵਾਲੀਬਾਲ, ਖੋ-ਖੋ, ਕ੍ਰਿਕਟ, ਸੰਪੂਰਨ ਦੌੜਾਂ ਆਦਿ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਵਿਚੋਂ ਜੇਤੂ ਰਹੇ ਵਿਦਿਆਰਥੀਆਂ ਨੰੂ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਰੰਜੂ ਸੈਣੀ ਤੇ ਚੇਅਰਮੈਨ ਰਕੇਸ਼ ਸੈਣੀ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ ਹਨ | ਉਨ੍ਹਾਂ ਨੇ ਬਾਕੀ ਵਿਦਿਆਰਥੀਆਂ ਨੰੂ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ | ਖੇਡਾਂ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |