14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 27-12-2025
ਗੁਰਦਾਸਪੁਰ, 26 ਦਸੰਬਰ (ਚੱਕਰਾਜਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਹਰ ਸਾਲ ਦੀ ਤਰ੍ਹਾਂ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਤੋਂ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਇਹ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਚੱਕਰਾਜਾ, ਸੰਗੋਰ, ਤਾਜਪੁਰ, ਠੁੰਡੀ, ਦੋਰਾਂਗਲਾ, ਮੱਦੇਪੁਰ, ਜੰਡਏ, ਖੁਸ਼ੀਪੁਰ, ਤਲਵੰਡੀ ਬੈਂਸ, ਟੋਟਾ ਮੋੜ, ਗੰਜੀ, ਜੀਵਨਚੱਕ, ਗਾਹਲੜੀ ਤੋਂ ਹੁੰਦਾ ਹੋਇਆ ਸ਼ਾਮ ਨੰੂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ | ਨਗਰ ਕੀਰਤਨ ਦਾ ਸਵਾਗਤ ਕਰਦਿਆਂ ਪਿੰਡਾਂ ਦੀਆਂ ਸੰਗਤਾਂ ਵਲੋਂ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਨੰੂ ਸਫਲ ਬਣਾਉਣ ਲਈ ਗੁਰਦੁਆਰਾ ਪ੍ਰਬੰਧਕਾਂ ਦੇ ਸਹਿਯੋਗ ਦੇ ਨਾਲ-ਨਾਲ ਇਲਾਕੇ ਦੀ ਸੰਗਤ ਦਾ ਵੀ ਮੁੱਖ ਸਹਿਯੋਗ ਰਿਹਾ |
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਹਿਮਾਲਿਆ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡ ਦਿਵਸ ਮਨਾਇਆ
Ad Position 24