ਸ਼ਾਹਪੁਰ ਕੰਢੀ, 27 ਦਸੰਬਰ (ਰਣਜੀਤ ਸਿੰਘ)-ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਦਾ ਤਲਾਬ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੰੂ ਨਿਹਾਲ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁੱਚਾ ਸਿੰਘ ਵਲੋਂ ਬਾਬਾ ਮੋਤੀ ਰਾਮ ਮਹਿਰਾ ਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹੀਦੀ ਦੀ ਕਥਾ ਸੁਣਾਈ ਗਈ | ਪ੍ਰਬੰਧਕ ਕਮੇਟੀ ਵਲੋਂ ਦੁੱਧ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਗੁਰਤੇਜ ਸਿੰਘ, ਸ਼ੇਰ ਸਿੰਘ, ਹਜ਼ਾਰਾ ਸਿੰਘ, ਅਮਨਦੀਪ ਸਿੰਘ, ਹਰਨਾਮ ਸਿੰਘ ਤੇ ਅਮਿਤ ਸਿੰਘ ਆਦਿ ਹਾਜ਼ਰ ਸਨ |