13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਚੇਅਰਮੈਨ ਵਿਭੂਤੀ ਸ਼ਰਮਾ ਨੇ ਗੁਰਦੁਆਰਾ ਸਾਹਿਬ ਦੀ ਲੰਗਰ ਹਾਲ ਦੀ ਇਮਾਰਤ ਲਈ 31 ਹਜ਼ਾਰ ਕੀਤੇ ਭੇਟ

Ad Position 21
No active advertisement
ਅਜੀਤ ਡੈਸਕ 28-12-2025
ਪਠਾਨਕੋਟ, 27 ਦਸੰਬਰ (ਸੰਧੂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਪ੍ਰੀਤ ਨਗਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਦੀ ਦੇਖਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਇਆ ਗਿਆ | ਜਿਸ ਵਿਚ ਮਾਤਾ ਖੀਵੀ ਜੀ ਇਸਤਰੀ ਸਤਿਸੰਗ ਸਭਾ, ਭਾਈ ਮਨਿੰਦਰ ਸਿੰਘ ਤੇ ਭਾਈ ਰਾਜਨ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਦੇ ਰਾਗੀ ਜਥੇ ਅਤੇ ਭਾਈ ਬਿਕਰਮਜੀਤ ਸਿੰਘ ਦੇ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਜਥੇਦਾਰ ਗੁਰਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸੰਬੰਧੀ ਇਤਿਹਾਸ ਨਾਲ ਸੰਗਤਾਂ ਨੂੰ ਰੂ-ਬਰੂ ਕਰਵਾਇਆ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ ਨੇ ਗੁਰਦੁਆਰਾ ਸਾਹਿਬ ਦੀ ਲੰਗਰ ਹਾਲ ਦੀ ਨਵੀਂ ਬਣਨ ਵਾਲੀ ਇਮਾਰਤ ਲਈ 31 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਤੇ ਐਲਾਨ ਕੀਤਾ ਕਿ ਸਰਕਾਰੀ ਪੱਧਰ 'ਤੇ ਹੋਰ ਵੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ | ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ, ਹਰਭਜਨ ਸਿੰਘ, ਹਿੰਮਤ ਸਿੰਘ, ਹਰਸਿਮਰਨਜੀਤ ਸਿੰਘ, ਬਲਰਾਜ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਵੀਟੀ, ਮਨਪ੍ਰੀਤ ਸਿੰਘ, ਅਜਾਦਵਿੰਦਰ ਸਿੰਘ, ਸ਼ਰਨਜੀਤ ਸਿੰਘ, ਨਤਿੰਦਰ ਸਿੰਘ, ਮਨਪ੍ਰੀਤ ਸਿੰਘ, ਪਿ੍ਤਪਾਲ ਸਿੰਘ, ਹੀਰਾ ਸਿੰਘ, ਤੇਜਿੰਦਰ ਕੌਰ, ਕਮਲਜੀਤ ਕੌਰ, ਨਿਰਮਲ ਕੌਰ ਖ਼ਾਲਸਾ, ਸੁਰਿੰਦਰ ਕੌਰ, ਇਕਦੀਪ ਕੌਰ, ਕੁਲਵੰਤ ਕੌਰ, ਮਨਜੀਤ ਕੌਰ, ਮਨਿੰਦਰ ਕੌਰ, ਡੋਲੀ ਕੌਰ, ਬੇਬੀ, ਨੈਨਸੀ, ਸੀਤਾ, ਬੱਬੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜਿਕ ਕਾਰਜਾਂ 'ਚ ਯੋਗਦਾਨ ਪਾਉਣ ਲਈ ਨਵੀਂ ਸੰਸਥਾ ਸਫ਼ਰ (ਏਕ ਜ਼ਰੀਆ) ਦਾ ਕੀਤਾ ਗਠਨ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਦੇ ਪ੍ਰਬੰਧਨ ਤੇ ਸਟਾਫ ਨੇ ਵਿੱਦਿਅਕ ਲੀਡਰਸ਼ਿਪ ਕਾਨਫ਼ਰੰਸ 'ਚ ਹਿੱਸਾ ਲਿਆ
Ad Position 24