14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦਾਸਪੁਰ ਵਿਖੇ ਬੀਤੇ ਤਿੰਨ ਦਿਨਾਂ ਦੌਰਾਨ ਚੱਲੀ ਤੀਸਰੀ ਜਗ੍ਹਾ 'ਤੇ ਗੋਲੀ

Ad Position 21
No active advertisement
ਅਜੀਤ ਡੈਸਕ 28-12-2025
ਗੁਰਦਾਸਪੁਰ, 27 ਦਸੰਬਰ (ਗੁਰਪ੍ਰਤਾਪ ਸਿੰਘ)-ਸ਼ਹਿਰ ਗੁਰਦਾਸਪੁਰ ਅੰਦਰ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੁੰਦੀ ਦਿਖਾਈ ਦੇ ਰਹੀ ਹੈ | ਬੀਤੇ ਤਿੰਨ ਦਿਨਾਂ ਦੌਰਾਨ ਤਿੰਨ ਵੱਖ ਵੱਖ ਥਾਵਾਂ 'ਤੇ ਗੋਲੀ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ | 25 ਦਸੰਬਰ ਵੀਰਵਾਰ ਨੂੰ 2 ਅਣਪਛਾਤੇ ਨੌਜਵਾਨਾਂ ਵਲੋਂ ਗੁਰਦਾਸਪੁਰ ਦੇ ਜੇਲ੍ਹ ਰੋਡ ਸਥਿਤ ਔਜੀ ਹੱਬ ਇਮੀਗ੍ਰੇਸ਼ਨ ਦੇ ਦਫਤਰ 'ਤੇ ਗੋਲੀਆਂ ਚਲਾਈਆਂ ਗਈਆਂ, 26 ਦਸੰਬਰ ਸ਼ੁੱਕਰਵਾਰ ਨੂੰ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ ਸੱਤ ਵਿਚ ਸਥਿਤ ਜਿਨਥ ਇਮੀਗ੍ਰੇਸ਼ਨ ਦੇ ਦਫਤਰ 'ਤੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਅਤੇ ਅੱਜ ਦੇਰ ਸ਼ਾਮ ਅਣਪਛਾਤਿਆਂ ਵਲੋਂ ਜੇਲ੍ਹ ਰੋਡ ਸਥਿਤ ਡੋਮੀਨੋਜ਼ ਦੇ ਰੈਸਟੋਰੈਂਟ 'ਤੇ ਗੋਲੀਆਂ ਚਲਾਉਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ | ਸ਼ਹਿਰ ਅੰਦਰ ਲਗਾਤਾਰ ਚੱਲ ਰਹੀਆਂ ਗੋਲੀਆਂ ਅਤੇ ਮੰਗੀਆਂ ਜਾ ਰਹੀਆਂ ਫਿਰੌਤੀਆਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ | ਅੱਜ ਲਗਾਤਾਰ ਤੀਸਰੇ ਦਿਨ ਵਾਪਰੀ ਘਟਨਾ ਨੇ ਪੁਲਿਸ ਪ੍ਰਸ਼ਾਸਨ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ, ਲਗਾਤਾਰ ਤੀਜੇ ਦਿਨ ਚੱਲੀ ਇਸ ਗੋਲੀ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਪਹਿਲੇ ਮੁਜ਼ਰਮਾਂ ਨੂੰ ਤਾਂ ਕੀ ਕਾਬੂ ਕਰਨਾ ਹੈ, ਪੁਲਿਸ ਤਾਂ ਲਗਾਤਾਰ ਗੋਲੀ ਚੱਲਣ ਦੀਆਂ ਹੋ ਰਹੀਆਂ ਘਟਨਾਵਾਂ 'ਤੇ ਵੀ ਰੋਕ ਲਗਾਉਣ ਵਿਚ ਅਸਮਰੱਥ ਦਿਖਾਈ ਦੇ ਰਹੀ ਹੈ | ਗੋਲੀ ਚੱਲਣ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਿਸ ਮੌਕੇ 'ਤੇ ਪਹੁੰਚੀ | ਐਸ.ਪੀ. ਡੀ.ਕੇ. ਚੌਧਰੀ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਦੋਸ਼ੀ ਪੁਲਿਸ ਦੀ ਹਿਰਾਸਤ ਵਿਚ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ-ਪਿੰਡ ਵਰਕਰਾਂ ਨਾਲ ਮੀਟਿਗਾਂ ਕਰਾਂਗੇ : ਰਮਨਦੀਪ ਸਿੰਘ ਸੰਧੂ ਅਗਲੀ ਖ਼ਬਰ ਗੁਰਦੁਆਰਾ ਆਲਮਗੀਰ ਤੋਂ ਨਗਰ ਕੀਰਤਨ ਅੱਜ, ਤਿਆਰੀਆਂ ਮੁਕੰਮਲ-ਜਥੇਦਾਰ ਆਲਮਗੀਰ <br/>
Ad Position 24