14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 28-12-2025
ਬਟਾਲਾ, 27 ਦਸੰਬਰ (ਸਤਿੰਦਰ ਸਿੰਘ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ, ਸਤਿਕਾਰ ਤੇ ਅਕੀਦਤ ਨਾਲ ਮਨਾਇਆ ਗਿਆ | ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ: ਨੇ ਕੀਰਤਨ ਤੇ ਭਾਈ ਗੁਰਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਨਾਮ ਸਿੰਘ ਜੱਸਲ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਨੁੱਖੀ ਕਲਿਆਣ ਦੇ ਮਾਰਗ ਦੇ ਪਾਂਧੀ ਬਣ ਕੇ ਦੇਹਧਾਰੀਆਂ, ਪਖੰਡਾਂ ਵਹਿਮਾਂ ਦਾ ਤਿਆਗ ਕਰ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰ ਕੇ ਦਸਮੇਸ਼ ਪਿਤਾ ਦੇ ਧੀਆਂ ਪੁੱਤਰ ਬਣ ਸ਼ਬਦ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਖਾਲਸਾ ਪੰਥ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾ ਰਿਹਾ ਹੈ ਤੇ ਦੂਜੇ ਪਾਸੇ ਸੰਗਤਾਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਗੌਰਵਮਈ ਮਾਹੌਲ 'ਚ ਮਨਾ ਮਹਾਨ ਸ਼ਹਾਦਤਾਂ ਨੂੰ ਨਤਮਸਤਕ ਹੋ ਰਹੀਆਂ ਹਨ | ਜਥੇ. ਜੱਸਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਕੋਈ ਆਮ ਦਿਹਾੜਾ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਤਿਆਗ, ਸਹਿਨਸ਼ੀਲਤਾ ਤੇ ਚੜ੍ਹਦੀ ਕਲਾ ਦਾ ਪ੍ਰੇਰਣਾਸਰੋਤ ਹੈ | ਇਸ ਮੌਕੇ ਮੈਨੇਜਰ ਜਤਿੰਦਰ ਸਿੰਘ ਚੀਮਾ, ਸ਼ਮਸ਼ੇਰ ਸਿੰਘ ਚੀਮਾ, ਗੁਰਵਿੰਦਰ ਸਿੰਘ ਸੈਦਪੁਰ, ਗੁਰਮੁੱਖ ਸਿੰਘ ਕਾਦੀਆਂ, ਸਤਿੰਦਰ ਸਿੰਘ ਰਿੰਕੂ, ਕੰਵਲਜੀਤ ਸਿੰਘ ਬਹਾਦਰ ਹੁਸੈਨ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਬੀਬੀ ਜਤਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਰੁਪਿੰਦਰ ਕੌਰ, ਬੀਬੀ ਹਰਜੀਤ ਕੌਰ, ਬੀਬੀ ਚਰਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਸਲਿਮ ਜਮਾਤ ਅਹਿਮਦੀਆ ਦੇ ਅੰਤਰਰਾਸ਼ਟਰੀ ਜਲਸਾ ਸਾਲਾਨਾ ਦੇ ਦੂਜੇ ਦਿਨ ਸਰਬ ਧਰਮ ਸੰਮੇਲਨ ਹੋਇਆ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ-ਪਿੰਡ ਵਰਕਰਾਂ ਨਾਲ ਮੀਟਿਗਾਂ ਕਰਾਂਗੇ : ਰਮਨਦੀਪ ਸਿੰਘ ਸੰਧੂ
Ad Position 24