15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦਾਸਪੁਰ ਸ਼ਹਿਰ ਅੰਦਰ ਵਿਗੜੀ ਕਾਨੰੂਨ ਵਿਵਸਥਾ, ਦੋ ਦਿਨਾਂ 'ਚ ਦੂਜੀ ਵਾਰ ਚੱਲੀਆਂ ਇਮੀਗ੍ਰੇਸ਼ਨ ਸੈਂਟਰ 'ਤੇ ਗੋਲੀਆਂ

Ad Position 21
No active advertisement
ਅਜੀਤ ਡੈਸਕ 28-12-2025
ਗੁਰਦਾਸਪੁਰ, 27 ਦਸੰਬਰ (ਚੱਕਰਾਜਾ)- ਸਥਾਨਕ ਸ਼ਹਿਰ ਅੰਦਰ ਦਿਨੋਂ ਦਿਨ ਕਾਨੰੂਨ ਵਿਵਸਥਾ ਵਿਗੜਦੀ ਜਾ ਰਹੀ ਹੈ ਪਰ ਪੁਲਿਸ ਵਿਭਾਗ ਇਨ੍ਹਾਂ ਘਟਨਾਵਾਂ ਨੰੂ ਰੋਕਣ ਵਿਚ ਨਾਕਾਮ ਰਹਿਣ ਕਾਰਨ ਸ਼ਹਿਰ ਵਾਸੀਆਂ 'ਚ ਡਰ ਅਤੇ ਸਹਿਮ ਦਾ ਮਾਹੌਲ ਹੈ | ਸ਼ਹਿਰ ਦੇ ਇਕ ਪ੍ਰਸਿੱਧ ਇਮੀਗ੍ਰੇਸ਼ਨ ਸੈਂਟਰ ਔਜੀ ਹੱਬ 'ਤੇ ਗੋਲੀਆਂ ਚੱਲਣ ਦੀ ਘਟਨਾ ਨੰੂ ਅਜੇ 2 ਦਿਨ ਵੀ ਨਹੀਂ ਬੀਤੇ ਕਿ ਅੱਜ ਸ਼ਹਿਰ ਦੇ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 7 ਬੱਸ ਸਟੈਂਡ ਨੇੜੇ ਭੀੜ-ਭਾੜ ਵਾਲੇ ਇਲਾਕੇ 'ਚ ਪੈਂਦੇ ਇਕ ਜ਼ਿਨੀਥ ਇਮੀਗ੍ਰੇਸ਼ਨ ਸੈਂਟਰ 'ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ | ਇਸ ਸੰਬੰਧੀ ਸੈਂਟਰ ਦੇ ਮਾਲਕ ਸੰਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੇ ਸਟਾਫ਼ ਵਲੋਂ ਉਸ ਨੰੂ ਸੂਚਨਾ ਦਿੱਤੀ ਗਈ ਕਿ ਸੈਂਟਰ ਦੇ ਸ਼ਟਰ 'ਤੇ ਗੋਲੀਆਂ ਦੇ ਨਿਸ਼ਾਨ ਹਨ | ਜਦੋਂ ਉਨ੍ਹਾਂ ਮੌਕੇ 'ਤੇ ਆ ਕੇ ਦੇਖਿਆ ਤਾਂ 5 ਗੋਲੀਆਂ ਸ਼ਟਰ 'ਤੇ ਲੱਗੀਆਂ ਸਨ ਅਤੇ ਇਕ ਗੋਲੀ ਸ਼ੀਸ਼ੇ 'ਤੇ ਲੱਗੀ ਹੋਈ ਸੀ | ਉਨ੍ਹਾਂ ਦੱਸਿਆ ਕਿ ਕਰੀਬ 6-7 ਮਹੀਨੇ ਪਹਿਲਾਂ ਉਨ੍ਹਾਂ ਨੰੂ ਪੁਰਤਗਾਲ ਤੋਂ ਕਿਸੇ ਅਣਜਾਣ ਨੰਬਰ ਤੋਂ ਫਿਰੌਤੀ ਦੀ ਕਾਲ ਆਈ ਸੀ ਜਿਸ ਵਿਚ ਉਸ ਤੋਂ 20 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਤੇ ਨਾ ਦੇਣ ਦੀ ਸੂਰਤ ਵਿਚ ਉਸ ਨੰੂ ਜਾਨੀ ਨੁਕਸਾਨ ਦੀ ਧਮਕੀ ਵੀ ਦਿੱਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਵਲੋਂ ਅਣਜਾਣ ਨੰਬਰ 'ਤੇ ਆਈ ਕਾਲ ਨੰੂ ਚੁੱਕਣਾ ਬੰਦ ਕਰ ਦਿੱਤਾ ਗਿਆ ਪਰ ਇਸ ਦੇ ਬਾਵਜੂਦ ਅੱਜ ਉਨ੍ਹਾਂ ਦੇ ਸੈਂਟਰ 'ਤੇ ਗੋਲੀਆਂ ਚੱਲਣ ਦੀ ਘਟਨਾ ਵਾਪਰ ਗਈ | ਉਨ੍ਹਾਂ ਦੱਸਿਆ ਕਿ ਇਹ ਇਲਾਕਾ ਭੀੜ-ਭਾੜ ਵਾਲਾ ਹੋਣ ਦੇ ਬਾਵਜੂਦ ਵੀ ਅਜਿਹੀ ਘਟਨਾ ਵਾਪਰਨ ਨਾਲ ਭਾਵੇਂ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਘਟਨਾ ਨਾਲ ਸ਼ਹਿਰ ਵਾਸੀਆਂ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੰੂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਹੋਰ ਕਿਸੇ ਨਾਲ ਵੀ ਅਜਿਹੀ ਘਟਨਾ ਨਾ ਵਾਪਰੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਨਵਾਂ ਬੱਲੜਵਾਲ ਵਿਖੇ ਕਰਵਾਏ ਸਮਾਗਮਾਂ 'ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਪ੍ਰਚਾਰਕਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਪਿੰਡ ਫੇਰੋਚੇਚੀ ਦੇ 2 ਟਿਊਬਵੈੱਲ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ
Ad Position 24