15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਨਵਾਂ ਬੱਲੜਵਾਲ ਵਿਖੇ ਕਰਵਾਏ ਸਮਾਗਮਾਂ 'ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਪ੍ਰਚਾਰਕਾਂ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 28-12-2025
ਘੁਮਾਣ, 27 ਦਸੰਬਰ (ਬੰਮਰਾਹ)- ਸਿੱਖ ਨੌਜਵਾਨ ਸੇਵਕ ਸਭਾ ਨਵਾਂ ਬੱਲੜਵਾਲ ਇਲਾਕੇ ਦੀਆਂ ਸੰਗਤਾਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੀ ਅਗਵਾਈ 'ਚ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਅਖੰਡ ਪਾਠ ਦੇ ਭੋਗ ਉਪਰੰਤ ਸਮਾਗਮਾਂ ਦੀ ਸ਼ੁਰੂਆਤ ਹੋਈ ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਸਿੰਘ ਸਾਹਿਬ ਗਿਆਨੀ ਭਾਈ ਬਲਜੀਤ ਸਿੰਘ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਵਰਿਆਮ ਸਿੰਘ ਕਥਾ ਵਾਚਕ, ਭਾਈ ਗੁਰਪ੍ਰੀਤ ਸਿੰਘ ਲਾਂਡਰਾ ਵਾਲੇ ਢਾਡੀ ਜਥਾ, ਬੀਬੀ ਰਾਜਵਿੰਦਰ ਕੌਰ ਬਟਾਲੇ ਵਾਲੇ, ਭਾਈ ਰਣਜੀਤ ਸਿੰਘ ਬੱਲੜਵਾਲ ਵਾਲੇ, ਭਾਈ ਦਿਆਲ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜ ਕੇ ਪ੍ਰਸਿੱਧ ਗਾਇਕ ਜਸਬੀਰ ਜੱਸੀ ਨੇ ਪਹੁੰਚ ਕੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਲੈ ਕੇ ਧਾਰਮਿਕ ਗੀਤ ਗਾਏ, ਜਿਸ ਨੂੰ ਸੁਣ ਕੇ ਸੰਗਤਾਂ ਭਾਵੁਕ ਹੋ ਗਈਆਂ | ਇਸ ਮੌਕੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਕਿਹਾ ਕਿ 2027 ਨੂੰ 23 ਤੇ 24 ਦਸੰਬਰ ਨੂੰ ਸਮਾਗਮ ਕਰਵਾਏ ਜਾਣਗੇ | ਇਸ ਮੌਕੇ ਸਿੱਖ ਨੌਜਵਾਨ ਸੇਵਕ ਸਭਾ ਅਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਵਲੋਂ ਪ੍ਰਸਿੱਧ ਗਾਇਕ ਜਸਬੀਰ ਜੱਸੀ ਦਾ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਪਹਿਲ ਕਦਮੀ ਕਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਮਾਗਮਾਂ ਦੌਰਾਨ ਸਿੱਖ ਇਤਿਹਾਸ ਨਾਲ ਸੰਬੰਧਿਤ ਵੱਡੀ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਅਕਾਲ ਹਸਪਤਾਲ ਰਈਆ ਤੇ ਘੁਮਾਣ ਵਲੋਂ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਗਿਆ ਜਿਸ ਵਿਚ ਜਨਰਲ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਸਟੇਜ ਸਕੱਤਰ ਦੀ ਭੂਮਿਕਾ ਭਾਈ ਵਰਿਆਮ ਸਿੰਘ ਨੇ ਨਿਭਾਈ | ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦਾ ਜੱਦੀ ਪਿੰਡ ਨਵਾਂ ਬੱਲੜਵਾਲ ਹੋਣ ਕਾਰਨ ਸਿੱਖ ਨੌਜਵਾਨ ਸੇਵਕ ਸਭਾ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਉਨ੍ਹਾਂ ਦੀ ਅਗਵਾਈ 'ਚ ਹੀ ਇਹ ਸਾਰੇ ਸਮਾਗਮ ਕਰਵਾਏ ਗਏ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਨਗਰ ਟਿੱਬੀ ਵਿਖੇ ਪ੍ਰਦੂਸ਼ਣ ਵਾਲੀ ਫੈਕਟਰੀ ਦੇ ਵਿਰੋਧ 'ਚ ਲੱਗੇ ਧਰਨੇ ਲਈ ਡਟ ਕੇ ਸਾਥ ਦਿਆਂਗੇ :... ਅਗਲੀ ਖ਼ਬਰ ਗੁਰਦਾਸਪੁਰ ਸ਼ਹਿਰ ਅੰਦਰ ਵਿਗੜੀ ਕਾਨੰੂਨ ਵਿਵਸਥਾ, ਦੋ ਦਿਨਾਂ 'ਚ ਦੂਜੀ ਵਾਰ ਚੱਲੀਆਂ ਇਮੀਗ੍ਰੇਸ਼ਨ ਸੈਂਟਰ 'ਤੇ ਗੋਲੀਆਂ
Ad Position 24