15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 28-12-2025
ਕੋਟਲੀ ਸੂਰਤ ਮੱਲ੍ਹੀ, 27 ਦਸੰਬਰ (ਕੁਲਦੀਪ ਸਿੰਘ ਨਾਗਰਾ)- ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਅੰਗੀਠਾ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਛੱਤਵਾਲੇ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਪ੍ਰਧਾਨ ਗੁਰਮੇਜ਼ ਸਿੰਘ ਕੋਟਲੀ, ਬਾਬਾ ਨਿਰਮਲ ਸਿੰਘ ਕੋਟਲੀ, ਬਾਬਾ ਗੁਰਮੀਤ ਸਿੰਘ ਗੀਤਾ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਕਮਲਬੀਰ ਸਿੰਘ, ਜਸਪਾਲ ਸਿੰਘ ਧਾਲੀਵਾਲ, ਸੁਖਬੀਰ ਸਿੰਘ ਸ਼ੇਰਾ, ਕੁਲਬੀਰ ਸਿੰਘ ਧਾਲੀਵਾਲ, ਹਰਜੀਤ ਸਿੰਘ ਧਾਲੀਵਾਲ, ਵਿਜੇ ਸੋਨੀ ਮੋਹਲੋਵਾਲੀ, ਅਮਰੀਕ ਸਿੰਘ ਬਿੱਟੂ ਕੋਟਲੀ, ਪੱਪੂ ਮਹਾਜਨ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਪਿੰਡ ਅਲੀਨੰਗਲ ਦੀਆਂ ਸੰਗਤਾਂ ਵਲੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਪੰਚ ਕਸਮੀਰ ਸਿੰਘ, ਜੋਗਾ ਸਿੰਘ, ਭਗਤ ਸਿੰਘ, ਮਨਦੀਪ ਸਿੰਘ, ਗੁਰਅਕਾਸ਼ਦੀਪ ਸਿੰਘ, ਖੁਸ਼ਦੀਪ ਸਿੰਘ, ਅਮਨਦੀਪ ਸਿੰਘ, ਜਰਮਨ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ ਸਮੇਤ ਨੌਜਵਾਨ ਹਾਜ਼ਰ ਸਨ | ਇਸੇ ਦੌਰਾਨ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਦੁਕਾਨਦਾਰਾਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਲਈ ਵਿਸ਼ਾਲ ਦੁੱਧ ਦੇ ਲੰਗਰ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਰੰਧਾਵਾ ਪਰਿਵਾਰ ਨਾਲ ਲੰਮੇ ਸਮੇਂ ਤੋਂ ਲੋਕ ਦਿਲ ਤੋਂ ਜੁੜੇ ਹਨ : ਸਰਪੰਚ ਕੋਮਲਦੀਪ ਸਿੰਘ ਬੰਬ
Ad Position 24