15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਲੋਕ ਬੇਸਬਰੀ ਨਾਲ ਬਾਦਲ ਸਰਕਾਰ ਦੇ ਰਾਜ ਨੂੰ ਉਡੀਕ ਰਹੇ ਹਨ : ਸਤਬੀਰ ਸਿੰਘ ਮਿਰਜਾਜਾਨ

Ad Position 21
No active advertisement
ਅਜੀਤ ਡੈਸਕ 28-12-2025
ਧਿਆਨਪੁਰ, 27 ਦਸੰਬਰ (ਕੁਲਦੀਪ ਸਿੰਘ ਸੋਨੂੰ)- ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਲੈ ਕੇ ਹੁਣ ਤੱਕ ਪੰਜਾਬ, ਪੰਜਾਬੀਅਤ ਅਤੇ ਪੰਥ ਦੇ ਹਿੱਤਾਂ ਨੂੰ ਉੱਪਰ ਚੁੱਕਣ ਲਈ ਆਪਣੇ ਖੂਨ ਦਾ ਕਤਰਾ-ਕਤਰਾ ਡੋਲ ਕੇ ਬਹੁਤ ਸਾਰੀਆਂ ਕੁਰਬਾਨੀਆਂ ਕੀਤੀਆਂ ਸਨ, ਜਿਸ ਕਰ ਕੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਆਈ ਸੀ, ਹੁਣ ਫਿਰ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਪੰਜਾਬ ਵਿਚ ਲਿਆਉਣ ਦਾ ਮਨ ਬਣਾਈ ਬੈਠੇ ਹਨ, ਜਿਸ ਕਰ ਕੇ 2027 ਦੀਆਂ ਚੋਣਾਂ ਵਿਚ ਪੰਜਾਬ 'ਚ ਮੁੜ ਅਕਾਲੀ ਦਲ ਦੀ ਸਰਕਾਰ ਆਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸ: ਸਤਬੀਰ ਸਿੰਘ ਮਿਰਜਾਜਾਨ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਟਾ-ਦਾਲ ਸਕੀਮ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਸੜਕਾਂ ਦੇ ਜਾਲ, ਕਿਸਾਨਾਂ ਸਮੇਤ ਲੋਕਾਂ ਦੀ ਮੁਫਤ ਬਿਜਲੀ, ਟਿਊਬਵੈੱਲ ਕੁਨੈਕਸ਼ਨ ਮੁਫਤ, ਮੰਡੀਆਂ ਵਿਚ ਕਿਸਾਨਾਂ ਦੀ ਸਰਦਾਰੀ ਤੋਂ ਇਲਾਵਾ ਵਰਲਡ ਕੱਪ ਕਬੱਡੀ ਨੂੰ ਅਰਸ਼ਾਂ ਤੱਕ ਪਹੁੰਚਾਉਣ ਲਈ ਅਕਾਲੀ ਦਲ ਨੇ ਸਖਤ ਮਿਹਨਤ ਕਰਨ ਕਰ ਕੇ ਲੋਕ ਅੱਜ ਵੀ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ ਜਿਸ ਦਾ ਸਿਹਰਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੂੰ ਜਾਂਦਾ ਹੈ | ਇਸੇ ਕਰ ਕੇ ਲੋਕ ਸ: ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਰੂਪ ਵਿਚ ਦੇਖਣਾ ਚਾਹੁੰਦੇ ਹਨ | ਅਕਾਲੀ ਦਲ ਦੇ ਮਿਹਨਤੀ ਤੇ ਜੁਝਾਰੂ ਵਰਕਰ ਸਤਬੀਰ ਸਿੰਘ ਮਿਰਜਾਜਾਨ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੇ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਵਿਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਅੰਦਰ ਡਾਇਨਾਸੋਰ ਵੀ ਆਉਣਗੇ ਤੇ ਅਕਾਲੀਏ ਵੀ, ਕਿਉਂਕਿ ਅਕਾਲੀ ਦਲ ਬਾਦਲ ਨੇ ਪੰਜਾਬ ਦੇ ਲੋਕਾਂ ਦੇ ਦਿਲ ਜਿੱਤੇ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਵੇਚਣ ਵਾਲੇ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ- ਸ਼ਾਮ ਸਿੰਘ ਠਾਕੁਰ ਅਗਲੀ ਖ਼ਬਰ ਜਾਗਰੂਕਤਾ ਕੈਂਪ ਲਗਾਇਆ
Ad Position 24