15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਰਾਮ ਸਿੰਘ ਦੱਤ ਯਾਦਗਾਰੀ ਹਾਲ ਕਮੇਟੀ ਮੈਂਬਰਾਂ ਵਲੋਂ ਵਿੱਛੜੇ ਸਾਥੀ ਕਾਮਰੇਡ ਅਵਤਾਰ ਸਿੰਘ ਨੂੰ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 28-12-2025
ਗੁਰਦਾਸਪੁਰ, 27 ਦਸੰਬਰ (ਗੁਰਪ੍ਰਤਾਪ ਸਿੰਘ)- ਲੰਮੇ ਸਮੇਂ ਤੋਂ ਰਾਮ ਸਿੰਘ ਦੱਤ ਯਾਦਗਾਰੀ ਹਾਲ ਗੁਰਦਾਸਪੁਰ ਵਿਖੇ ਬਤੌਰ ਵਿੱਤ ਸਕੱਤਰ ਤੇ ਉਪ ਪ੍ਰਧਾਨ ਦੇ ਤੌਰ 'ਤੇ ਸੇਵਾ ਨਿਭਾਅ ਚੁੱਕੇ ਕਾਮਰੇਡ ਅਵਤਾਰ ਸਿੰਘ ਨੂੰ ਅੱਜ ਰਾਮ ਸਿੰਘ ਦੱਤ ਯਾਦਗਾਰੀ ਹਾਲ ਗੁਰਦਾਸਪੁਰ ਵਿਖੇ ਕਾਰਜਕਾਰਨੀ ਕਮੇਟੀ ਮੈਂਬਰ ਵਲੋਂ ਵੱਸਣ ਸਿੰਘ ਦੀ ਪ੍ਰਧਾਨਗੀ ਹੇਠ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਰਿਆੜ ਨੇ ਉਨ੍ਹਾਂ ਦੇ ਪਾਏ ਯੋਗਦਾਨ ਬਾਰੇ ਦੱਸਿਆ ਕਿ ਕਾਮਰੇਡ ਅਵਤਾਰ ਸਿੰਘ ਦੇ ਲੰਮੇ ਸਮੇਂ ਤੋਂ ਬਿਮਾਰ ਰਹਿਣ ਦੇ ਬਾਵਜੂਦ ਵੀ ਆਪਣੀਆਂ ਸੇਵਾਵਾਂ ਅੰਤਿਮ ਸਵਾਸਾਂ ਤੱਕ ਨਿਭਾਈਆਂ | ਇਸ ਮੌਕੇ ਸਾਬਕਾ ਮੁਲਾਜ਼ਮ ਆਗੂ ਤੇ ਕਮੇਟੀ ਮੈਂਬਰ ਮੱਖਣ ਕੁਹਾੜ ਨੇ ਦੱਸਿਆ ਕਿ ਉਨ੍ਹਾਂ ਨੌਕਰੀ ਵਿਚ ਰਹਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਬਤੌਰ ਪ੍ਰਧਾਨ ਮੁਲਾਜ਼ਮ ਲਹਿਰ ਦੇ ਹਿਤਾਂ ਦੀ ਰਾਖੀ ਲਈ ਦਿ੍ੜ੍ਹਤਾ ਨਾਲ ਪਹਿਰਾ ਦਿੱਤਾ ਤੇ ਸੇਵਾ ਮੁਕਤੀ ਤੋਂ ਬਾਅਦ ਉਹ ਪੈਨਸ਼ਨਰਜ਼ ਐਸੋਸੀਏਸ਼ਨ 'ਚ ਆਪਣੀਆਂ ਸੇਵਾਵਾਂ ਦੇ ਰਹੇ ਸਨ | ਕਾਮਰੇਡ ਰਘੁਬੀਰ ਸਿੰਘ ਰੋਸੇ ਪਕੀਵਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਕਮਿਊਨਿਸਟ ਪਾਰਟੀ ਆਰ.ਸੀ.ਪੀ.ਆਈ. ਦੀ ਉਸਾਰੀ ਲਈ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਕਮੇਟੀ ਦੇ ਪੈੱ੍ਰਸ ਸਕੱਤਰ ਅਮਰਜੀਤ ਸ਼ਾਸਤਰੀ ਤੇ ਵਿੱਤ ਸਕੱਤਰ ਅਜੀਤ ਸਿੰਘ ਹੁੰਦਲ ਨੇ ਸਮੂਹ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ 29 ਦਸੰਬਰ ਨੂੰ ਸਿੰਘ ਸਭਾ ਗੁਰਦੁਆਰਾ ਸਾਹਿਬ ਗੁਰਦਾਸਪੁਰ ਵਿਖੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਆਪਣੇ ਸ਼ਰਧਾ ਦੇ ਫੁੱਲ ਭੇਟ ਕਰਨ | ਇਸ ਮੌਕੇ ਵੱਸਣ ਸਿੰਘ, ਰਘੁਬੀਰ ਸਿੰਘ ਚਾਹਲ, ਸੁਖਦੇਵ ਸਿੰਘ ਭਾਗੋਕਾਵਾਂ, ਰੂਪ ਸਿੰਘ ਪੱਡਾ ਨੇ ਵਿੱਛੜੇ ਸਾਥੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਢੰਡੇ ਵਿਖੇ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਮੋਤੀ ਰਾਮ ਮਹਿਰਾ ਦੀ ਯਾਦ 'ਚ ਸਮਾਗਮ ਕਰਵਾਇਆ
Ad Position 24