15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਪੰਡੋਰੀ ਦੇ 16 ਸਾਲਾ ਵਿਦਿਆਰਥੀ ਨੇ 26ਵੀਂ ਪੰਜਾਬ ਸਪੈਸ਼ਲ ਉਲੰਪਿਕ 'ਚ ਜਿੱਤਿਆ ਸੋਨੇ ਦਾ ਤਗਮਾ

Ad Position 21
No active advertisement
ਅਜੀਤ ਡੈਸਕ 28-12-2025
ਘੁਮਾਣ, 27 ਦਸੰਬਰ (ਬੰਮਰਾਹ)- ਮਾਨਸਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਜਾਂ ਤਾਂ ਮਾਪੇ ਸਕੂਲਾਂ ਵਿਚ ਪੜ੍ਹਨ ਲਈ ਨਹੀਂ ਭੇਜਦੇ, ਸਗੋਂ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਕਿਸੇ ਵੀ ਤਰ੍ਹਾਂ ਦਾ ਉਪਰਾਲਾ ਨਹੀਂ ਕਰਦੇ ਤਾਂ ਹੀ ਬੱਚੇ ਦਿਨੋਂ-ਦਿਨ ਹੋਰ ਵੀ ਮਾਨਸਿਕ ਤੌਰ 'ਤੇ ਕਮਜ਼ੋਰ ਹੁੰਦੇ ਜਾਂਦੇ ਹਨ ਪਰ ਪਿੰਡ ਪੰਡੋਰੀ ਦੇ ਸੁਖਦੀਪ ਸਿੰਘ ਜੋ ਕਿ ਬਾਬਾ ਨਾਮਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 9ਵੀਂ ਜਮਾਤ 'ਚ ਪੜ੍ਹਦਾ ਹੈ | 16 ਸਾਲ ਦੀ ਉਮਰ ਵਿਚ ਉਸ ਨੇ ਆਪਣੇ ਮਾਤਾ-ਪਿਤਾ ਦੀ ਸਖ਼ਤ ਮਿਹਨਤ ਤੇ ਅਧਿਆਪਕਾਂ ਦੇ ਮਾਰਗ ਦਰਸ਼ਕ ਨਾਲ ਸੁਖਦੀਪ ਸਿੰਘ ਨੇ ਪਹਿਲਾਂ ਵੀ ਕਈ ਖੇਡਾਂ ਵਿਚ ਜ਼ਿਲ੍ਹਾ ਤੇ ਬਲਾਕ ਪੱਧਰੀ ਮੁਕਾਬਲਿਆਂ 'ਚ ਅਹਿਮ ਸਥਾਨ ਹਾਸਿਲ ਕੀਤੇ ਹਨ ਪਰ ਪੰਜਾਬ ਸਰਕਾਰ ਦੇ ਵੱਡੇ ਉਪਰਾਲੇ ਨਾਲ ਲਵਲੀ ਯੂਨੀਵਰਸਿਟੀ ਜਲੰਧਰ ਵਿਖੇ 26ਵੀਂ ਪੰਜਾਬ ਸਪੈਸ਼ਲ ਓਲੰਪਿਕ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਮਾਨਸਿਕ ਤੌਰ 'ਤੇ ਕਮਜ਼ੋਰ 9ਵੀਂ ਜਮਾਤ ਵਿਚ ਪੜ੍ਹਦੇ 16 ਸਾਲ ਦੇ ਸੁਖਦੀਪ ਸਿੰਘ ਨੇ 70 ਕਿਲੋ ਭਾਰ ਦੇ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਮਗਾ ਜਿੱਤਿਆ ਹੈ, ਜੋ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਕੂਲ ਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ | ਸੋਨੇ ਦਾ ਤਗਮਾ ਜਿੱਤਣ ਉਪਰੰਤ ਸਕੂਲ ਪਹੁੰਚਣ 'ਤੇ ਉਨ੍ਹਾਂ ਦਾ ਪਿ੍ੰਸੀਪਲ ਪਰਮਜੀਤ ਕੌਰ ਤੇ ਸਮੁੱਚੇ ਸਟਾਫ਼ ਵਲੋਂ ਉਨ੍ਹਾਂ ਦਾ ਮਾਣ-ਸਨਮਾਨ ਕੀਤਾ | ਇਸ ਮੌਕੇ ਉਨ੍ਹਾਂ ਦੇ ਪਿਤਾ ਹਰਵਿੰਦਰ ਸਿੰਘ ਅਤੇ ਮਾਤਾ ਰੁਪਿੰਦਰ ਕੌਰ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ ਜਿਨਾਂ ਦੇ ਉਪਰਾਲੇ ਸਦਕਾ ਸਾਡਾ ਬੱਚਾ ਅੱਜ ਇਹ ਮਾਣ ਹਾਸਲ ਕਰ ਸਕਿਆ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੀ ਕੋਚਿੰਗ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਿੱਠੂ ਭਰਥ ਤੇ ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ ਨੂੰ ਹਾਈਕਮਾਂਡ ਵੱਡੀ ਜ਼ਿੰ... ਅਗਲੀ ਖ਼ਬਰ ਸ਼ੋਭਾ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ : ਬਾਊ ਜਗਦੀਸ਼ ਰਾਜ, ਪ੍ਰਧਾਨ ਪਰਮਸੁਨੀਲ ਲੱਡੂ
Ad Position 24