15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਡੀ.ਆਈ.ਜੀ. ਬਾਰਡਰ ਰੇਂਜ ਨੇ ਸਰਹੱਦੀ ਪਿੰਡਾਂ 'ਚ ਬਣਾਈਆਂ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 28-12-2025
ਦੀਨਾਨਗਰ, 27 ਦਸੰਬਰ (ਸੋਢੀ/ਸ਼ਰਮਾ)- ਐਸ.ਐਸ.ਐਮ. ਕਾਲਜ ਵਿਖੇ ਸਰਹੱਦੀ ਪਿੰਡਾਂ ਵਿਚ ਬਣਾਈਆਂ ਗਿਆਨ ਡਿਫੈਂਸ ਕਮੇਟੀਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਕੀਤੀ | ਜਦੋਂ ਕਿ ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਾਲਜ ਪਿ੍ੰਸੀਪਲ ਡਾ: ਆਰ. ਕੇ. ਤੁਲੀ ਨੇ ਡੀ.ਆਈ.ਜੀ. ਬਾਰਡਰ ਰੇਂਜ ਨੂੰ ਬੁਕੇ ਦੇ ਕੇ ਜੀ ਆਇਆਂ ਕਿਹਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ. ਸੰਦੀਪ ਗੋਇਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 'ਚ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਬਣਾਈਆਂ ਡਿਫੈਂਸ ਕਮੇਟੀਆਂ ਨੇ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ | ਇਸ ਮੁਹਿੰਮ ਨੂੰ ਕਾਮਯਾਬ ਬਣਾਉਣ 'ਚ ਡਿਫੈਂਸ ਕਮੇਟੀਆਂ ਦਾ ਅਹਿਮ ਰੋਲ ਰਿਹਾ ਹੈ | ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਡੀ.ਆਈ.ਜੀ. ਬਾਰਡਰ ਰੇਂਜ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਨਸ਼ਿਆਂ ਦੀ ਰੋਕਥਾਮ 'ਚ ਬਹੁਤ ਵਧੀਆ ਭੂਮਿਕਾ ਨਿਭਾਈ ਹੈ | ਉਨ੍ਹਾਂ ਐੱਸ.ਐੱਸ.ਪੀ. ਗੁਰਦਾਸਪੁਰ ਦੀ ਵਿਸ਼ੇਸ਼ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿਚ ਲਗਪਗ 37 ਕਿੱਲੋਮੀਟਰ ਦਾ ਦਾਇਰਾ ਆਉਂਦਾ ਹੈ | ਇਸ ਦਾਇਰੇ ਅਧੀਨ ਆਉਂਦੇ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੌਰਾਨ ਡਿਫੈਂਸ ਕਮੇਟੀਆਂ ਨੇ ਪੁਲਿਸ ਪ੍ਰਸ਼ਾਸਨ ਨਾਲ ਮਿੱਲ ਕੇ ਸਰਗਰਮ ਰੋਲ ਅਦਾ ਕੀਤਾ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪੁਲਿਸ ਨੇ 20 ਕਿਲੋ ਦੇ ਲਗਭਗ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਯਤਨਾਂ ਦੇ ਨਾਲ-ਨਾਲ ਸਾਡੇ ਨੌਜਵਾਨ ਜੋ ਨਸ਼ੇ ਦੀ ਬੁਰੀ ਆਦਤ ਵਿਚ ਫਸ ਚੁੱਕੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਆਦਤ ਤੋਂ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਤੇ ਮਜ਼ਦੂਰ ਯੂਨੀਅਨ ਵਲੋਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਦੇ ਦਫ਼ਤਰ ਮੂਹਰੇ ਧਰਨਾ ਲਾਉਣ ਦਾ ਫ਼ੈਸਲਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਿੱਠੂ ਭਰਥ ਤੇ ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ ਨੂੰ ਹਾਈਕਮਾਂਡ ਵੱਡੀ ਜ਼ਿੰ...
Ad Position 24