15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 28-12-2025
ਗੁਰਦਾਸਪੁਰ, 27 ਦਸੰਬਰ (ਚੱਕਰਾਜਾ) - ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਪਿੰਡ ਆਲੇਚੱਕ ਤੇ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਦੀ ਸੰਗਤਾਂ ਵਲੋਂ ਭਰਵਾ ਸਵਾਗਤ ਕੀਤਾ ਗਿਆ | ਇਸ ਦੌਰਾਨ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ | ਨਗਰ ਕੀਰਤਨ ਦਾ ਪਿੰਡ ਆਲੇਚੱਕ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦਿਓਲ, ਕਾਲਾ ਨੰਗਲ, ਹੇਮਰਾਜਪੁਰ, ਬਥਵਾਲਾ, ਗੁਰਦੁਆਰਾ ਸੰਗਤਪੁਰਾ, ਹੱਲਾ, ਗਿੱਦੜ ਪਿੰਡੀ, ਬਰਨਾਲਾ, ਸਾਧੂਚੱਕ, ਭੁੱਕਰਾ ਦੀਆਂ ਸੰਗਤਾਂ ਵਲੋਂ ਭਰਵਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 28 ਦਸੰਬਰ ਨੂੰ ਸ਼ਰਧਾ ਭਾਵਨਾ ਨਾਲ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਵਿਚ ਪ੍ਰਚਾਰਕ ਭਾਈ ਲਖਬੀਰ ਸਿੰਘ ਤੇ ਢਾਡੀ ਜਥਾ ਗਿਆਨੀ ਜਗਦੀਸ਼ ਸਿੰਘ ਵਡਾਲਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ, ਤਰਲੋਕ ਸਿੰਘ, ਕਸ਼ਮੀਰ ਸਿੰਘ, ਨਰਿੰਦਰ ਸਿੰਘ, ਨਿਰਮਲ ਸਿੰਘ, ਸਾਬਕਾ ਸਰਪੰਚ ਕੁਲਵੰਤ ਸਿੰਘ, ਹਰਪਾਲ ਸਿੰਘ, ਮੌਜੂਦਾ ਸਰਪੰਚ ਤੇਜਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਲਗਾਏ ਗਏ ਅੱਖਾਂ ਦੇ ਕੈਂਪ ਦੌਰਾਨ 120 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਸਕੂਲ ਖੇਡਾਂ 'ਚੋਂ ਚਾਂਦੀ ਦਾ ਤਗਮਾ ਜਿੱਤਿਆ
Ad Position 24