15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਲਗਾਏ ਗਏ ਅੱਖਾਂ ਦੇ ਕੈਂਪ ਦੌਰਾਨ 120 ਮਰੀਜ਼ਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 28-12-2025
ਡੇਰਾ ਬਾਬਾ ਨਾਨਕ, 27 ਦਸੰਬਰ (ਵਿਜੇ ਸ਼ਰਮਾ)- ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲਗਾਏ ਜਾ ਰਹੇ ਮੁਫ਼ਤ ਅੱਖਾਂ ਦੇ ਕੈਂਪ ਦੀ ਲੜੀ ਤਹਿਤ ਪਿੰਡ ਘਾੜਕੀਆਂ ਵਿਖੇ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਦੇ ਪ੍ਰਬੰਧਾਂ ਹੇਠ ਅੱਖਾਂ ਦਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ 120 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਕੀਤੀ ਗਈ | ਗੁਰੂ ਨਾਨਕ ਨਾਮ ਸੇਵਾ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਸਿੱਖੀ ਸੇਵਾ ਮਿਸ਼ਨ ਯੂ.ਕੇ. ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਹਰ ਮਹੀਨੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲੜੀਵਾਰ 2 ਕੈਂਪ ਲਗਾਏ ਜਾਂਦੇ ਹਨ ਜਿਸ ਦੌਰਾਨ ਜਿੱਥੇ ਮਰੀਜ਼ਾਂ ਦੀ ਆਧੁਨਿਕ ਮਸ਼ੀਨਾਂ ਨਾਲ ਅੱਖਾਂ ਦਾ ਜਾਂਚ ਕੀਤੀ ਜਾਂਦੀ ਹੈ ਉੱਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਤੋਂ ਇਲਾਵਾ ਅੱਖਾਂ ਦੇ ਰੱਖ-ਰਖਾਵ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਮਿਸ਼ਨ ਵਲੋਂ ਡੇਰਾ ਬਾਬਾ ਨਾਨਕ ਵਿਖੇ ਲੋੜਵੰਦ ਮਰੀਜ਼ਾਂ ਲਈ ਆਈ ਕੇਅਰ ਸੈਂਟਰ ਵੀ ਚਲਾਇਆ ਜਾ ਰਿਹਾ ਹੈ | ਇਸ ਮੌਕੇ ਸਵਿੰਦਰ ਸਿੰਘ, ਜਸਪਾਲ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ : ਰੰਧਾਵਾ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24