15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਦਲ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 28-12-2025
ਧਾਰੀਵਾਲ, 27 ਦਸੰਬਰ (ਸਵਰਨ ਸਿੰਘ)- ਪੰਜਾਬ ਅੰਦਰ ਹੋਣ ਵਾਲੀਆਂ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਨ੍ਹਾਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਸ਼ਹਿਰ ਪ੍ਰਧਾਨ ਸੁਰਿੰਦਰ ਕੁਮਾਰ ਆਸ਼ੂ ਪਹਿਲਵਾਨ ਦੀ ਅਗਵਾਈ ਵਿਚ ਸ਼ਹਿਰੀ ਬਾਡੀ ਦੇ ਆਗੂਆਂ ਦੀ ਮੀਟਿੰਗ ਹੋਈ ਜਿਸ ਵਿਚ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਨਗਰ ਕੌਂਸਲ ਚੋਣਾਂ 'ਚ ਚੰਗੇ ਉਮੀਦਵਾਰਾਂ ਨੂੰ ਖੜੇ ਕਰਨਾ ਤੇ ਜਿੱਤ ਨੂੰ ਯਕੀਨੀ ਬਨਾਉਣ 'ਤੇ ਜ਼ੋਰ ਦਿੱਤਾ | ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਸਤੀਸ਼ ਕੁਮਾਰ ਬਿੱਟੂ, ਸਾਬਕਾ ਪ੍ਰਧਾਨ ਸੁਖਵੰਤ ਸਿੰਘ ਕੰਗ, ਗੁੱਲੂ ਮਲਹੋਤਰਾ, ਸੁਨੀਲ ਬਲੱਗਣ, ਕੌਂਸਲਰ ਇੰਦਰੀਆਸ ਹੰਸ, ਨਰਿੰਦਰ ਵਿੱਜ, ਸਾਬਕਾ ਕੌਂਸਲਰ ਗੌਰਵ ਮੁੰਨਾ, ਰੋਹਿਤ ਗੁਪਤਾ, ਕੇਵਲ ਸਿੰਘ, ਜੇ.ਪੀ. ਸਿੰਘ ਜਨਰਲ ਸਕੱਤਰ, ਹੈਪੀ ਬਾਜਵਾ, ਪਰਮਿੰਦਰ ਸਿੰਘ, ਅਰਸਦੀ, ਅਭੀ ਘਈ, ਗੋਪਾਲ ਸ਼ਰਮਾ, ਰੁਪਿੰਦਰ ਸਿੰਘ, ਵਿਜੇ ਕੁਮਾਰ ਆਦਿ ਨੇ ਵੀ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਬਟਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਹੋਈ
Ad Position 24