15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਮੀਟਿੰਗ ਕਰ ਕੇ ਵਰਕਰਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 28-12-2025
ਡੇਹਰੀਵਾਲ ਦਰੋਗਾ, 27 ਦਸੰਬਰ (ਹਰਦੀਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਜਸਪਾਲ ਸਿੰਘ ਤੱਤਲਾ ਦੀ ਅਗਵਾਈ ਹੇਠ ਕੀਤੀ | ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ 15 ਬਲਾਕ ਸੰਮਤੀ ਤੇ ਦੋ ਜ਼ਿਲ੍ਹਾ ਪ੍ਰੀਸ਼ਦ ਦੀਆਂ ਟਿਕਟਾਂ ਦੇ ਕੇ ਨਿਵਾਜਿਆ, ਜਿਸ ਵਿਚ ਬਟਾਲਾ ਹਲਕੇ ਦੇ ਲੋਕਾਂ ਨੇ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਉਨ੍ਹਾਂ ਦੇ ਹੌਸਲੇ ਬੁਲੰਦ ਕੀਤੇ ਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ | ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਵੋਟਰਾਂ ਤੇ ਸਮਰਥਕਾਂ ਦੇੇ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਕਾਂਗਰਸ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ | ਇਸ ਮੌਕੇ ਪਰਮਜੀਤ ਸਿੰਘ ਭਿੰਡਰ ਬਲਾਕ ਸੰਮਤੀ ਮੈਂਬਰ ਹਲਕਾ ਫਤਹਿਗੜ੍ਹ ਚੂੜੀਆਂ, ਜੋਗਿੰਦਰ ਸਿੰਘ ਤੱਤਲਾ, ਸਵਿੰਦਰ ਸਿੰਘ ਦਾਣਿਆਂਵਾਲੀ, ਗੁਰਵੰਤ ਸਿੰਘ ਉਦੋਵਾਲ, ਸਵਰਨ ਸਿੰਘ ਕੋਟ ਬੁੱਢਾ, ਕੈਪਟਨ ਮੰਗਲ ਸਿੰਘ ਡੇਹਰੀਵਾਲ ਦਰੋਗਾ, ਅਵਤਾਰ ਸਿੰਘ ਕੋਟ ਬੁੱਢਾ, ਗੁਰਬਚਨ ਸਿੰਘ ਕੋਟ ਬੁੱਢਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਐੱਮ.ਐੱਸ.ਐੱਮ. ਗਰੁੱਪ ਪੁਰਾਣਾ ਸ਼ਾਲਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਬਟਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24