15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬੀ.ਐੱਮ.ਐੱਸ.ਐੱਮ. ਗਰੁੱਪ ਪੁਰਾਣਾ ਸ਼ਾਲਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 28-12-2025
ਗੁਰਦਾਸਪੁਰ, 27 ਦਸੰਬਰ (ਚੱਕਰਾਜਾ)- ਬੀ.ਐੱਮ.ਐੱਸ.ਐੱਮ. ਗਰੁੱਪ ਆਫ ਇੰਸਟੀਚਿਊਸ਼ਨ ਪੁਰਾਣਾ ਸ਼ਾਲਾ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਜੀ.ਐਨ.ਐਮ., ਬੀ.ਐਸ.ਸੀ. ਨਰਸਿੰਗ, ਬੀ.ਏ., ਬੀ.ਸੀ.ਏ., ਈ.ਟੀ.ਟੀ., ਬੀ.ਐੱਡ, ਗਗਨ ਇੰਟਰਨੈਸ਼ਨਲ ਸਕੂਲ ਤੇ ਗਗਨ ਸ਼ਿਵਾਲਿਕ ਸਕੂਲ ਦੇ ਸਮੂਹ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ | ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਤੇ ਐਮ.ਡੀ. ਸੁਰਿੰਦਰ ਕੌਰ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਉਪਰੰਤ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵੀਸ਼ਰੀ, ਕਵਿਤਾਵਾਂ ਤੇ ਸ਼ਬਦ ਗਾਇਣ ਪੇਸ਼ ਕੀਤਾ ਗਿਆ | ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਬਦ ਗਾਇਣ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਦੇ ਇਤਿਹਾਸ ਤੇ ਗੁਰੂ ਸਾਹਿਬਾਨ ਵਲੋਂ ਸਿੱਖ ਕੌਮ ਲਈ ਦਿੱਤੀਆਂ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਸੈਸ਼ਨ 2025-26 ਲਈ ਸਕੂਲ ਵਿਚ ਪਲੇਅ ਵੇਅ ਲਈ ਦਾਖਲਾ ਚੱਲ ਰਿਹਾ ਹੈ | ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰ, ਨਰਸਿੰਗ, ਐਜੂਕੇਸ਼ਨ ਵਿਭਾਗ ਦੇ ਪਿ੍ੰਸੀਪਲ ਤੇ ਕੋਆਰਡੀਨੇਟਰ, ਗਗਨ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ, ਕੈਂਪਸ ਕੋਆਰਡੀਨੇਟਰ, ਸੀਨੀਅਰ ਕੋਆਰਡੀਨੇਟਰ ਤੇ ਸਮੂਹ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕÏਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਮੀਟਿੰਗ ਕਰ ਕੇ ਵਰਕਰਾਂ ਦਾ ਕੀਤਾ ਧੰਨਵਾਦ
Ad Position 24