16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਦੇਹੜ 'ਚ ਪ੍ਰਭਾਵਿਤ ਲੋਕਾਂ ਨੂੰ ਪੱਕੇ ਮਕਾਨ ਬਣਾਉਣ ਲਈ ਪੰਚਾਇਤ ਨੇ ਵੰਡੇ ਚੈੱਕ

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਕੋਟਲੀ ਸੂਰਤ ਮੱਲ੍ਹੀ, 28 ਦਸੰਬਰ (ਕੁਲਦੀਪ ਸਿੰਘ ਨਾਗਰਾ)- ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਦੇਹੜ੍ਹ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਰਪੰਚ ਦਲਜੀਤ ਸਿੰਘ ਬਾਜਵਾ ਵਲੋਂ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਸਰਪੰਚ ਦਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਥੋੜ੍ਹੇ ਸਮੇਂ ਵਿਚ ਹੀ ਖ਼ਰਾਬ ਹੋਈਆਂ ਫ਼ਸਲਾਂ ਤੇ ਮਕਾਨਾਂ ਦਾ ਲਾਭਪਾਰੀਆਂ ਨੂੰ ਯੋਗ ਮੁਆਵਜ਼ਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਕਿਸਾਨਾਂ ਨੂੰ ਹੜ੍ਹ ਨਾਲ ਤਬਾਹ ਹੋਈਆਂ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਕੁਝ ਦਿਨਾਂ ਦੇ ਅੰਦਰ ਹੀ ਸਭ ਤੋਂ ਵੱਧ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਵਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਪਿੰਡ ਦੇ 8 ਲਾਭਪਾਤਰੀਆਂ ਨੂੰ ਮਕਾਨ ਪੱਕੇ ਕਰਨ ਲਈ ਚੈੱਕ ਤੇ ਸੈਂਕਸ਼ਨ ਲੈਟਰ ਤਕਸੀਮ ਕੀਤੇ | ਇਸ ਮੌਕੇ ਸੁਖਵੰਤ ਸਿੰਘ, ਮਿਲਖਾ ਸਿੰਘ, ਡੇਵਿਡ ਮਸੀਹ, ਕੁਲਵੰਤ ਸਿੰਘ, ਅਮਰਜੀਤ ਸਿੰਘ, ਅਜੇ ਮਸੀਹ, ਬਲਬੀਰ ਸਿੰਘ, ਤਰਸੇਮ ਲਾਲ, ਅਜੀਤ ਸਿੰਘ, ਬਿੱਲਾ ਮਸੀਹ ਸਮੇਤ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ
Ad Position 24