17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡਾਂ 'ਚ ਚਾਈਨਾ ਡੋਰ ਦੀ ਵਿਕਰੀ ਰੁਕਣ ਦਾ ਨਾਂਅ ਨਹੀਂ ਲੈ ਰਹੀ- ਔਲਖ

Ad Position 21
No active advertisement
ਅਜੀਤ ਡੈਸਕ 29-12-2025
ਗੁਰਦਾਸਪੁਰ, 28 ਦਸੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਬਹੁਤ ਸਾਰੇ ਦਿਹਾਤੀ ਖੇਤਰਾਂ ਅੰਦਰ ਚਾਈਨਾ ਡੋਰ 'ਤੇ ਪਾਬੰਦੀ ਹੋਣ ਦੇ ਬਾਵਜੂਦ ਧੜੱਲੇ ਨਾਲ ਵਿੱਕ ਰਹੀ ਹੈ | ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਗੰਭੀਰ ਨਹੀਂ ਹੈ ਜਿਸ ਕਰਕੇ ਪਿੰਡਾਂ ਦੇ ਸਰਪੰਚ, ਪੰਚਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਫ਼ੀ ਚਿੰਤਤ ਹੋਏ ਪਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਦੱਸਿਆ ਕਿ ਸਕੂਲਾਂ ਵਿਚ ਛੁੱਟੀਆਂ ਹੋਣ ਕਰਕੇ ਨੌਜਵਾਨ ਵਿਦਿਆਰਥੀ ਤੇ ਬੱਚੇ ਚਾਈਨਾ ਡੋਰ ਦੀ ਸ਼ਰੇਆਮ ਵਰਤੋਂ ਕਰਕੇ ਸਰਕਾਰ ਦੇ ਕਾਨੰੂਨ ਦੀਆਂ ਧੱਜੀਆਂ ਉਡਾ ਰਹੇ ਹਨ | ਇੱਥੋਂ ਤੱਕ ਕਿ ਚਾਈਨਾ ਡੋਰ ਨਾਲ ਪਿੰਡਾਂ ਦੇ ਬੱਚੇ ਤੇ ਜਾਨਵਰ ਵੀ ਜ਼ਖ਼ਮੀ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿੰਡਾਂ ਅੰਦਰ ਬਹੁਤ ਸਾਰੇ ਦੁਕਾਨਦਾਰਾਂ ਨੇ ਸਟਾਕ ਆਪਣੇ ਘਰਾਂ ਵਿਚ ਜਮ੍ਹਾਂ ਕੀਤਾ ਹੋਇਆ ਹੈ ਅਤੇ ਚੋਰ ਮੋਰੀ ਰਾਹੀਂ ਉਹ ਚਾਈਨਾ ਡੋਰ ਨੰੂ ਮਹਿੰਗੇ ਭਾਅ ਵੇਚ ਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ | ਸਮਾਜ ਸੇਵੀ ਆਗੂ ਗੁਰਭੇਜ ਸਿੰਘ ਔਲਖ ਨੇ ਦੱਸਿਆ ਕਿ ਚਾਈਨਾ ਡੋਰ ਨੇ ਪਿਛਲੇ ਸਾਲ ਲੋਕਾਂ ਦਾ ਕਾਫ਼ੀ ਜਾਨੀ ਮਾਲੀ ਨੁਕਸਾਨ ਕੀਤਾ ਸੀ ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇਸ 'ਤੇ ਪੂਰਨ ਤੌਰ 'ਤੇ ਪਾਬੰਦੀ ਵੀ ਲਗਾਈ ਹੋਈ ਹੈ | ਉਸ ਦੇ ਬਾਵਜੂਦ ਚਾਈਨਾ ਡੋਰ ਨੰੂ ਠੱਲ੍ਹ ਨਹੀਂ ਪੈ ਰਹੀ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਚਾਈਨਾ ਡੋਰ ਦੀ ਪਿੰਡਾਂ ਵਿਚ ਹੋ ਰਹੀ ਵਰਤੋਂ ਨੰੂ ਰੋਕਣ ਵਾਸਤੇ ਠੋਸ ਉਪਰਾਲੇ ਕੀਤੇ ਜਾਣ ਜਿਸ ਨਾਲ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਸਮੇਂ ਲੁੱਟਾਂ-ਖੋਹਾਂ ਤੇ ਗੋਲੀਆਂ ਚੱਲਣ ਨਾਲ ਲੋਕ ਆਪਣੇ ਆਪ ਨੰੂ ਕਰ ਰਹੇ ਅਸੁਰੱਖਿਅਤ ਮਹਿਸੂਸ ਅਗਲੀ ਖ਼ਬਰ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਲੈਸ ਕਰਨ ਲਈ ਮੁਹੱਲਾ ਇਸਲਾਮਾਬਾਦ ਦੇ ਲੋਕਾਂ ਨੂੰ ਕੀਤਾ ਜਾਵੇਗਾ ਪ੍ਰੇਰਿਤ- ਪ੍ਰਧਾਨ ਕਾਲ...
Ad Position 24