17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਤੋਂ ਗੁੰਨੋਪੁਰ ਸੈਦੋਵਾਲ ਦੀ ਸੜਕ ਨੂੰ ਚੌੜਾ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 29-12-2025
ਘੱਲੂਘਾਰਾ ਸਾਹਿਬ, 28 ਦਸੰਬਰ (ਪਰਮ ਮਿਨਹਾਸ)- ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਗੁੰਨੋਪੁਰ ਸੈਦੋਵਾਲ ਖੁਰਦ ਤੋਂ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਦੀ ਸੜਕ ਨੂੰ ਚੌੜਾ ਕਰਨ ਦੀ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ | ਇਸ ਸੰਬੰਧੀ ਉੱਘੇ ਸਮਾਜ ਸੇਵਕ ਸਰਵਣ ਸਿੰਘ ਨੇ ਦੱਸਿਆ ਕਿ ਇਹ ਸੜਕ ਦੀ ਚੌੜਾਈ ਬਹੁਤ ਘੱਟ ਹੈ, ਜਿਸ ਕਾਰਨ ਸਕੂਲ ਆਉਣ-ਜਾਣ ਵਾਲੇ ਬੱਚਿਆਂ ਦੀਆਂ ਬੱਸਾਂ, ਗੰਨੇ ਦੀਆਂ ਟਰਾਲੀਆਂ ਤੇ ਹੋਰ ਵਾਹਨਾਂ ਨੂੰ ਕਰਾਸਿੰਗ ਵੇਲੇ ਬਹੁਤ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ | ਉਪਰੋਕਤ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਇਸ ਸੜਕ ਉੱਪਰ ਦਾਣਾ ਮੰਡੀ ਤੋਂ ਇਲਾਵਾ ਸ਼ੈਲਰ ਵੀ ਹਨ ਜਿਸ ਕਾਰਨ ਟਰੱਕਾਂ, ਟਰੈਕਟਰ-ਟਰਾਲੀਆਂ ਦਾ ਆਉਣਾ-ਜਾਣਾ ਅਕਸਰ ਹੀ ਲੱਗਾ ਰਹਿੰਦਾ ਹੈ | ਹੁਣ ਜਦ ਗੰਨੇ ਦੀ ਢੋਆ-ਢੁਆਈ ਸ਼ੁਰੂ ਹੋ ਚੁੱਕੀ ਹੈ | ਕਿਸਾਨਾਂ ਨੇ ਇਸੇ ਸੜਕ ਤੋਂ ਆਪਣੀ ਗੰਨੇ ਦੀ ਫ਼ਸਲ ਲੈ ਕੇ ਮਿੱਲਾਂ ਵਿਚ ਜਾਣਾ ਹੈ ਪਰ ਸੜਕ ਚੌੜੀ ਘੱਟ ਹੋਣ ਕਰ ਕੇ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਗੁੰਨੋਪੁਰ ਸੈਦੋਵਾਲ ਖੁਰਦ ਤੋਂ ਲੈ ਕੇ ਗੁਰਦੁਆਰਾ ਘੱਲੂਘਾਰਾ ਸਾਹਿਬ ਤੱਕ ਲਿੰਕ ਸੜਕ ਨੂੰ 18 ਫੁੱਟ ਚੌੜਾ ਕਰ ਕੇ ਬਣਾਇਆ ਜਾਵੇ | ਇਸ ਮੌਕੇ ਸੁਰਜੀਤ ਸਿੰਘ ਰੱਬ, ਸਾਹਿਬ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਜਗਦੀਸ਼ ਸਿੰਘ, ਸ਼ਮਿੰਦਰ ਸਿੰਘ, ਸੇਵਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਫਟੂ ਵਰਕਰਾਂ ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ 'ਆਪ' ਸਰਕਾਰ ਸਮੇਂ ਲੁੱਟਾਂ-ਖੋਹਾਂ ਤੇ ਗੋਲੀਆਂ ਚੱਲਣ ਨਾਲ ਲੋਕ ਆਪਣੇ ਆਪ ਨੰੂ ਕਰ ਰਹੇ ਅਸੁਰੱਖਿਅਤ ਮਹਿਸੂਸ
Ad Position 24